ਜੰਡਿਆਲਾ ਗੁਰੂ, 17 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ
ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ 5 ਮਾਰਚ ਨੂੰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ `ਚ ਮੁੱਖ ਮੰਤਰੀ ਵਲੋਂ ਸੰਘਰਸ਼ ਕਮੇਟੀ ਦੀਆਂ ਜੋ ਮੰਗਾਂ ਮੰਨੀਆਂ ਗਈਆਂ ਸਨ, ਉਹ ਤੁਰੰਤ ਪੂਰੀਆਂ ਕੀਤੀਆਂ ਜਾਣ ।
ਲਹੌਰੀਆ ਨੇ ਕਿਹਾ ਕਿ ਅਧਿਆਪਕ ਮਸਲਿਆਂ ਅਤੇ ਕੱਚੇ ਅਧਿਆਪਕ ਪੱਕੇ ਕਰਨ ਸਬੰਧੀ ਕਮੇਟੀ ਦਾ ਗਠਨ ਕੀਤਾ ਜਾਵੇ।ਐਸ.ਐਸ.ਏ ਰਮਸਾ ਅਧਿਆਪਕਾਂ ਦੇ ਪ੍ਰੋਬੇਸ਼ਨ ਦਾ ਇੱਕ ਸਾਲ ਘਟਾਇਆ ਜਾਵੇ, ਪੜੋ ਪੰਜਾਬ ਪ੍ਰੋਜੈਕਟ ਬਾਰੇ ਰਿਵਿਊ ਕਮੇਟੀ ਗਠਿਤ ਕੀਤਾ ਜਾਵੇ, ਰੈਸ਼ਨੇਲਾਈਜੇਸ਼ਨ ਨੀਤੀ ਸੋਧੀ ਜਾਵੇ ਅਤੇ ਹੈਡ ਟੀਚਰਾਂ ਦੀਆਂ ਘਟਾਈਆਂ ਪੋਸਟਾਂ ਪੂਰੀਆਂ ਕੀਤੀਆਂ ਜਾਣ।
ਇਸ ਮੌਕੇ ਦਵਿੰਦਰ ਸਿੰਘ ਪੂਨੀਆ, ਬਲਕਾਰ ਸਿੰਘ ਵਲਟੋਹਾ, ਸੁਖਵਿੰਦਰ ਸਿੰਘ ਚਾਹਲ, ਹਰਜੀਤ ਸਿੰਘ ਬਸੋਤਾ, ਜਰਮਨਜੀਤ ਸਿੰਘ ਛੱਜਲਵੱਡੀ, ਅਸ਼ਵਨੀ ਅਵਸਥੀ, ਸੁਖਰਾਜ ਸਿੰਘ ਕਾਹਲੋਂ, ਮਲਕੀਤ ਸਿੰਘ ਕੱਦਗਿਲ, ਅਮਨਦੀਪ ਮਾਨਸਾ, ਜਸਪਾਲ ਸਿੰਘ ਬਾਠ, ਹਰਜਿੰਦਰ ਸਿੰਘ ਸਠਿਆਲਾ, ਗੁਰਮੇਲ ਸਿੰਘ ਬਰੵੇ, ਸੁਰਿੰਦਰ ਸਿੰਘ ਬਾਠ, ਗੁਰਿੰਦਰ ਸਿੰਘ ਸਿੱਧੂ , ਸੁਲੱਖਣ ਸਿੰਘ ਬੇਰੀ ਤੇ ਨਵਦੀਪ ਸਿੰਘ ਵਿਰਕ ਆਦਿ ਆਗੂ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media