Monday, September 21, 2026

23 ਮਾਰਚ ਦੇ ਸ਼ਹੀਦਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਂਟ ਕਰਨ ਲਈ ਸਮਰਾਲਾ ਪੁੱਜਣ ਦੀ ਅਪੀਲ

ਸਮਰਾਲਾ, 18 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਆਗੂ ਸਿਕੰਦਰ ਸਿੰਘ ਕਨਵੀਨਰ, ਕੁਲਵੰਤ ਸਿੰਘ ਤਰਕ ਕੋ-ਕਨਵੀਨਰ ਨੇ ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਹੈ ਕਿ 23 ਮਾਰਚ ਦੇ ਕੌਮੀ ਸ਼ਹੀਦਾਂ ਨੇ ਦੇਸ਼ ਨੂੰ ਅੰਗਰੇਜ਼ ਸਾਮਰਾਜ ਤੋਂ ਅਜ਼ਾਦ ਤੇ ਮੁਕਤ ਕਰਾਉਣ ਲਈ ਮਹਾਨ ਕੁਰਬਾਨੀਆਂ ਕੀਤੀਆਂ। ਸ਼ਹੀਦ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਕਿਹਾ ਸੀ ‘ਕਿ ਅਸੀਂ ਚਾਹੁੰਦੇ ਹਾਂ ਕਿ ਮੌਜੂਦਾ ਸਮਾਜ ਨੂੰ ਪੂਰੀ ਤਰ੍ਹਾਂ ਇੱਕ ਨਵੇਂ ਨਰੋਏ ਸਮਾਜ ਵਿੱਚ ਬਦਲਿਆ ਜਾਵੇ ਜਿੱਥੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਨਾ ਹੋਵੇ, ਜਿਥੇ ਸਾਰੇ ਲੋਕਾਂ ਲਈ ਸਭ ਖੇਤਰਾਂ `ਚ ਪੂਰੀ ਅਜ਼ਾਦੀ ਯਕੀਨੀ ਹੋਵੇ।’ ਉਹਨਾਂ ਨੇ ਕਿਹਾ ਸੀ ‘‘ਕਿ ਇੱਕ ਯੁੱਧ ਚੱਲ ਰਿਹਾ ਹੈ ਇਹ ਤਦ ਤੱਕ ਚੱਲਦਾ ਰਹੇਗਾ, ਜਦ ਤੱਕ ਤਾਕਤਵਰ ਲੋਕ ਭਾਰਤੀ ਜਨਤਾ ਤੇ ਮਿਹਨਤਕਸ਼ ਲੋਕਾਂ ਨੂੰ ਉਨ੍ਹਾਂ ਦੇ ਆਮਦਨ ਦੇ ਵਸੀਲਿਆਂ ਨੂੰ ਲੁੱਟਦੇ ਰਹਿਣਗੇ।ਇਹ ਲੁਟੇਰੇ ਭਾਵੇਂ ਨਿਰੋਲ ਅੰਗਰੇਜ਼ ਸਰਮਾਏਦਾਰ ਹੋਣ ਜਾਂ ਨਿਰੋਲ ਭਾਰਤੀ ਸਰਮਾਏਦਾਰ ਜਾਂ ਦੋਨੋਂ ਰਲਵੇਂ, ਚਾਹੇ ਉਹ ਜਨਤਾਂ ਦਾ ਖ਼ੂਨ ਚੂਸਣ ਲਈ ਨਿਰੋਲ ਭਾਰਤੀ ਨੌਕਰਸ਼ਾਹੀ ਜਾਂ ਸਾਂਝੀ ਰਲੀ-ਮਿਲੀ ਨੌਕਰਸ਼ਾਹੀ ਦੀ ਮਸ਼ੀਨ ਨੂੰ ਵਰਤਣ ਇਹ ਸਭ ਕੁੱਝ ਨਾਲ ਸਾਨੂੰ ਕੋਈ ਫਰਕ ਨਹੀਂ ਪੈਦਾ’’ ਸੋ ਅੱਜ ਵੀ ਸੰਨ `47 ਤੋਂ ਬਾਅਦ ਮਿਲੀ ਅਖੌਤੀ ਆਜ਼ਾਦੀ ਦਾ ਦੇਸ਼ ਦੇ ਮਿਹਨਤਕਸ਼ ਲੋਕ ਸੰਤਾਪ ਭੋਗ ਰਹੇ ਹਨ।ਸਾਡੇ ਦੇਸ਼ ਦੇ ਕਾਲੇ ਅੰਗਰੇਜ਼ ਦੇਸ਼ ਦੀ ਧੰਨ ਦੌਲਤ, ਮਾਲ ਖਜ਼ਾਨੇ ਅਤੇ ਕੁਦਰਤੀ ਸੋਮੇ ਦੇਸ਼ੀ-ਵਿਦੇਸ਼ੀ ਧਨਾਢ ਕਾਰਪੋਰੇਟਾਂ ਨੂੰ ਕੌਡੀਆਂ ਦੇ ਭਾਅ ਲੁਟਾ ਰਹੇ ਹਨ। ਲੋਕ ਭੁੱਖਮਰੀ, ਗਰੀਬੀ, ਭ੍ਰਿਸ਼ਟਾਚਾਰ ਆਰਥਿਕ ਨਾ ਬਰਾਬਰੀ, ਬੇਰੁਜ਼ਗਾਰੀ, ਸਰਕਾਰੀ ਤੇ ਗੈਰ ਸਰਕਾਰੀ ਜਬਰ, ਕਾਲੇ ਕਾਨੂੰਨਾਂ ਤੇ ਪੁਲਿਸ ਜਬਰ ਦਾ ਸੰਤਾਪ ਭੋਗ ਰਹੇ ਹਨ।
ਸੋ ਆਓ ਸ਼ਹੀਦਾਂ ਦੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮਹਾਨ ਸ਼ਹੀਦਾਂ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ 23 ਮਾਰਚ 11.00 ਵਜੇ ਕੰਪਲੇਂਟ ਸੈਂਟਰ ਸਮਰਾਲਾ (ਖੰਨਾ-ਰੋਡ ਸਮਰਾਲਾ) ਵਿਖੇ ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਸਮਾਗਮ ’ਚ ਸ਼ਾਮਿਲ ਹੋ ਕੇ ਮਹਾਨ ਸ਼ਹੀਦਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਂਟ ਕਰੀਏ।ਭਾਈਚਾਰਕ ਤੇ ਜਮਾਤੀ ਸਾਂਝ ਨੂੰ ਕਾਇਮ ਰੱਖਦੇ ਹੋਏ ਹੱਕੀ ਤੇ ਸਾਂਝੇ ਸੰਘਰਸ਼ਾਂ ਨੂੰ ਅੱਗੇ ਵਧਾਈਏ, ਆਪ ਸਭ ਨੂੰ ਸਮਾਗਮ ’ਚ ਸ਼ਾਮਿਲ ਹੋਣ ਦੀ ਪੁਰਜੋਰ ਅਪੀਲ ਕੀਤੀ ਜਾਂਦੀ ਹੈ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply