Thursday, February 26, 2026

ਖ਼ਾਲਸਾ ਕਾਲਜ ਵਿਖੇ ਮੁਫ਼ਤ ਬੋਨ ਮਿਨਰਲ ਡੈਂਟਸਿਟੀ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫ਼ਿਜੀਓਥਰੈਪੀ ਵਿਭਾਗ ਵੱਲੋਂ ਹੱਡੀਆਂ ਦੀ ਜਾਂਚ ਲਈ ਬੋਨ ਮਿਨਰਲ PUNJ1803201903ਡੈਂਟਸਿਟੀ (ਬੀ.ਐਮ.ਡੀ) ਚੈਕਅੱਪ ਕੈਂਪ ਆਯੋਜਿਤ ਕੀਤਾ ਗਿਆ, ਜਿਸ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਚੈਕਅੱਪ ਕੈਂਪ ’ਚ ਆਸ-ਪਾਸ ਅਤੇ ਸਰਹੱਦੀ ਖੇਤਰ ਦੇ ਕਰੀਬ 250 ਲੋਕਾਂ ਨੇ ਹੱਡੀਆਂ ’ਚ ਕੈਲਸ਼ੀਅਮ ਦੀ ਘਾਟ ਪਤਾ ਲਗਾਉਣ ਸਬੰਧੀ ਜਾਂਚ ਕਰਵਾਈ। ਜਿਸ ’ਚ 44 ਪ੍ਰਤੀਸ਼ਤ ਲੋਕ ਤੰਦਰੁਸਤ ਅਤੇ 56 ਪ੍ਰਤੀਸ਼ਤ ਲੋਕਾਂ ’ਚ ਕੈਲਸ਼ੀਅਮ ਦੀ ਕਮੀ ਪਾਈ ਗਈ।
    ਇਸ ਤੋਂ ਪਹਿਲਾਂ ਵਿਭਾਗ ਮੁੱਖੀ ਡਾ. ਦਵਿੰਦਰ ਕੌਰ ਢਿੱਲੋਂ ਨੇ ਛੀਨਾ ਅਤੇ ਪ੍ਰਿੰ: ਡਾ. ਮਹਿਲ ਸਿੰਘ ਦਾ ਫੁੱਲਾਂ ਭੇਟ ਕਰਕੇ ਜੀ ਆਇਆ ਕਿਹਾ।ਛੀਨਾ ਨੇ ਵਿਭਾਗ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਕੈਂਪਸ ਸਥਿਤ ਫ਼ਿਜੀਓਥਰੈਪੀ ਸਮਾਜ ਨੂੰ ਬੇਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਵਧੇਰੇ ਤਰ ਜਹਿਰਲੀਆਂ ਅਤੇ ਮਿਲਾਵਟਖੋਰੀ ਵਸਤੂਆਂ ਮਾਰਕੀਟ ’ਚ ਸਪਲਾਈ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਸੇਵਨ ਕਰਕੇ ਲੋਕ ਅਣਗਿਣਤ ਖ਼ਤਰਨਾਕ ਬਿਮਾਰੀਆਂ ’ਚ ਗ੍ਰਿਫ਼ਤ ’ਚ ਆ ਰਹੇ ਹਨ।ਜਿਸ ਲਈ ਹਰੇਕ ਇਨਸਾਨ ਸਿਹਤਯਾਬ ਰਹਿਣ ਲਈ ਸਮੇਂ-ਸਮੇਂ ’ਤੇ ਆਪਣਾ ਮੈਡੀਕਲ ਚੈਕਅਪ ਕਰਵਾਉਣਾ ਅਤਿ ਜਰੂਰੀ ਹੈ।
     ਛੀਨਾ ਨੇ ਕਿਹਾ ਕਿ ਮੈਨੇਜ਼ਮੈਂਟ ਵੱਲੋਂ ਸਿਹਤਮੰਦ ਤੇ ਸੁਹਿਰਦ ਸਮਾਜ ਦੀ ਸਿਰਜਨਾ ਦੇ ਮਕਸਦ ਸਮੇਂ-ਸਮੇਂ ’ਤੇ ਅਜਿਹੇ ਜਾਂਚ ਕੈਂਪ ਲਗਾਏ ਜਾਂਦੇ ਰਹਿਣਗੇ ਤਾਂ ਜੋ ਜਰੂਰਤਮੰਦ ਤੇ ਹੋਰ ਆਮ ਲੋਕਾਂ ਰੋਗ ਮੁਕਤ ਰਹਿਣ ਲਈ ਅਜਿਹੇ ਮੁਫ਼ਤ ਕੈਂਪਾਂ ਤੋਂ ਲਾਹਾ ਖੱਟ ਸਕਣ।
    ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਕੀਤਾ ਗਿਆ ਹੀਲਾ ਬਹੁਤ ਪ੍ਰਸੰਸਾਯੋਗ ਹੈ ਅਤੇ ਮੈਨੇਜ਼ਮੈਂਟ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਇਹ ਕੈਂਪ ਇਸਦਾ ਹਿੱਸਾ ਹੈ ਤਾਂ ਜੋ ਹਮੇਸ਼ਾਂ ਇਵੇਂ ਹੀ ਚੱਲਦਾ ਰਹੇਗਾ।ਔਸਟਿਪੀਨਿਕ ਅਤੇ ਓਸਟੀਓਪਰੋਰਿਸਸਿਸ ਮਰੀਜ਼ਾਂ ਨੂੰ ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਵਾਲੀਆਂ ਦਵਾਈਆਂ ਮੁਫ਼ਤ ਵੰਡੀਆਂ ਗਈਆਂ।
    ਇਸ ਮੌਕੇ ਡਾ. ਢਿੱਲੋਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ’ਚ ਘੱਟ ਬੋਨ ਖਣਿਜ ਘਣਤਾ ਦੇ ਪੱਧਰ ਦਾ ਪਤਾ ਲਗਾਇਆ ਗਿਆ ਹੈ ਅਤੇ ਕੈਲਸ਼ੀਅਮ ਦੀ ਘਾਟ ਉਜਾਗਰ ਹੋਣ ਵਾਲੇ ਲੋਕਾਂ ਮੁਫ਼ਤ ਦਵਾਈਆਂ ਵੀ ਤਕਸੀਮ ਕੀਤੀਆਂ ਗਈਆਂ ਹਨ।ਛੀਨਾ ਅਤੇ ਮੈਨੇਜ਼ਮੈਂਟ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸਮੇਂ-ਸਮੇਂ ’ਤੇ ਵਿਭਾਗ ਵੱਲੋਂ ਅਜਿਹੇ ਕੈਂਪ ਉਚ ਪੱਧਰ ’ਤੇ ਆਯੋਜਿਤ ਕੀਤੇ ਜਾਂਦੇ ਰਹਿਣਗੇ।
     ਇਸ ਮੌਕੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਅੰਡਰ ਸੈਕਟਰੀ ਡੀ.ਐਸ ਰਟੌਲ, ਡਾ. ਕਵਲਦੀਪ ਕੌਰ, ਡਾ. ਹਰਨੀਤ ਕੌਰ, ਡਾ. ਮਨਪ੍ਰੀਤ ਕੌਰ, ਡਾ. ਰਾਜਦੀਪ ਕੌਰ, ਡਾ. ਸੁਖਦੀਪ ਕੌਰ, ਡਾ. ਨਵਨੀਤ ਕੌਰ ਤੋਂ ਇਲਾਵਾ ਹੋਰ ਲੋਕ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply