ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਸ੍ਰੀ ਐਸ.ਐਸ.ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮਿ੍ਰਤਸਰ ਦੇ ਨਿਰਦੇਸ਼ਾ ਹੇਠ
ਟਰੈਫਿਕ ਐਜੂਕੇਸ਼ਨ ਸੈਲ ਦੇ ਇੰਸ: ਪਰਮਜੀਤ ਸਿੰਘ, ਏ.ਐਸ.ਆਈ ਕੰਵਲਜੀਤ ਸਿੰਘ ਅਤੇ ਐਚ.ਸੀ ਸਲਵੰਤ ਸਿੰਘ ਵਲੋਂ ਸਥਾਨਕ ਖਾਲਸਾ ਕਾਲਜ ਫਾਰਮੇਸੀ ਵਿਖੇ ਸੜਕ ਸੁਰੱਖਿਆ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਵਿਸ਼ੇਸ਼ ਤੋਰ `ਤੇ ਸਿਰਕਤ ਕੀਤੀ। ਸੈਮੀਨਾਰ ਦੋਰਾਨ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਹੋਰ ਕੁਰੀਤੀਆ ਤੋਂ ਦੂਰ ਰਹਿਣ ਲਈ ਪ੍ਰੇਰਿਆ ਇਸ ਤੋ ਇਲਾਵਾ ਵਾਤਾਵਰਣ, ਸਾਫ-ਸਫਾਈ, ਬਿਜਲੀ ਪਾਣੀ ਦੀ ਦੁਰਵਰਤੋਂ ਰੋਕਣ ਬਾਰੇ ਬਹੁਤ ਹੀ ਸੁਚੱਜੇ ਢੰਗ ਨਾਲ ਸਮਝਾਇਆ।ਇੰਸਪੈਕਟਰ ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।ਬੱਚਿਆਂ ਨੂੰ ਉਵਰ ਸਪੀਡ, ਟ੍ਰਿਪਲ ਰਾਈਡਿੰਗ, ਰੈਸ਼ ਡਰਾਈਵਿੰਗ, ਡ੍ਰਿੰਕ ਐਂਡ ਡਰਾਈਵਿੰਗ, ਰੈਡ ਲਾਈਟ ਜੰਪ ਨਾ ਕਰਨ ਅਤੇ ਅੰਡਰਏਜ਼ ਵਿਦਿਆਰਥੀਆਂ ਨੂੰ ਡਰਾਈਵਿੰਗ ਨਾ ਕਰਨ ਸਬੰਧੀ ਦੱਸਿਆ ਗਿਆ।
ਇਸ ਮੋਕੇ ਹੈਡ ਆਫ ਡਿਪਾਰਟਮੈਂਟ ਅਤੇ ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜਰ ਸਨ।ਵਿਭਾਗ ਮੁਖੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਹਾਜਰ ਵਿਦਿਆਰਥੀਆ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਦਾ ਪ੍ਰਣ ਲਿਆ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media