ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ
ਆਫ ਆਰਟ ਵਿਖੇ ਅੰਤਰਰਾਸ਼ਟਰੀ ਪੱਧਰ ਦਾ ਹਾਲ ਦਾ ਬਣਾਇਆ ਗਿਆ ਹੈ।ਜਿਸ ਦਾ ਉਦਘਾਟਨ ਪੰਜਾਬ ਨਾਟਸ਼ਾਲਾ ਦੇ ਮੁੱਖੀ ਜਤਿੰਦਰ ਸਿੰਘ ਬਰਾੜ ਤੇ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ ਵਲੋਂ ਕੀਤਾ ਗਿਆ।ਸੰਸਥਾ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਸ ਹਾਲ ਵਿੱਚ 4000 ਦੇ ਕਰੀਬ ਕਲਾਕ੍ਰਿਤਾਂ ਸੰਭਾਲੀਆਂ ਜਾ ਸਕਣਗੀਆਂ।ਇਸ ਮੌਕੇ ਸ੍ਰੀਮਤੀ ਤਜਿੰਦਰ ਕੌਰ ਛੀਨਾ, ਸੁਖਪਾਲ ਸਿੰਘ, ਡਾ. ਗੋਪਾਲ ਕਿਰਦੋਵਾਲ, ਆਰਕੀਟੈਕਟ ਨਰਿੰਦਰਜੀਤ ਸਿੰਘ, ਅਤੁਲ ਮਹਿਰਾ, ਕੁਲਵੰਤ ਸਿੰਘ ਗਿੱਲ, ਓ.ਪੀ ਵਰਮਾ, ਨਰਿੰਦਰ ਨਾਥ ਕਪੂਰ, ਆਦਿ ਵੀ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media