ਭੀਖੀ/ਮਾਨਸਾ, 19 ਮਾਰਚ (ਪੰਜਾਬ ਪੋਸਟ- ਕਮਲ ਜਿੰਦਲ) – ਯੁਵਕ ਸੇਵਾਵਾਂ ਵਿਭਾਗ ਮਾਨਸਾ ਵਲੋਂ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਅੱਜ ਸ਼ੁਰੂ ਹੋ ਗਿਆ।9 ਤੇ 20 ਮਾਰਚ ਨੂੰ ਐਨਲਾਈਟਡ ਕਾਲਜ ਝੁਨੀਰ ਵਿਖੇ ਰਕਰਵਾਏ ਜਾ ਰਹੇ ਮੇਲੇ ਬਾਰੇ ਸਹਾਇਕ ਡਾਇਰੈਕਟਰ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਦੀ ਸਰਪ੍ਰਸਤੀ ਹੇਠ ਨੌਜਵਾਨ ਮੁੰਡੇ ਅਤੇ ਕੁੜੀਆਂ ਦੀਆਂ ਵੱਖ-ਵੱਖ ਕਲਾਵਾਂ ਨੂੰ ਉਭਾਰਨ ਦੇ ਮੰਤਵ ਨਾਲ ਵਿਭਾਗ ਵਲੋਂ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ।
ਮੇਲੇ ਦੇ ਪਹਿਲੇ ਦਿਨ 19 ਮਾਰਚ ਨੂੰ ਕਵੀਸ਼ਰੀ, ਵਾਰ ਗਾਇਨ, ਲੋਕ ਸਾਜ ਮੁਕਾਬਲੇ, ਭਾਸ਼ਣ ਪ੍ਰਤੀਯੋਗਤਾ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਜਾਣਗੇ ਜਦਕਿ ਦੂਜੇ ਦਿਨ 20 ਮਾਰਚ ਨੂੰ ਲੋਕ ਗੀਤ, ਮੋਨੋ ਐਕਟਿੰਗ, ਪੰਜਾਬੀ ਪੁਰਾਤਨ ਪਹਿਰਾਵਾ, ਗਿੱਧੇ ਦਾ ਮੁਕਾਬਲਾ ਕਰਵਾਇਆ ਜਾਵੇਗਾ।ਇਸ ਤੋਂ ਇਲਾਵਾ ਲੋਕ ਕਲਾ ਮੁਕਾਬਲੇ, ਤਹਿਤ ਫੁਲਕਾਰੀ ਕੱਢਣਾ, ਨਾਲਾ ਬੁਣਨਾ, ਪੀੜ੍ਹੀ ਬੁਣਨਾ, ਛਿੱਕੂ ਬਣਾਉਣਾ, ਪੱਖੀ ਬੁਣਨਾ ਅਤੇ ਬੇਕਾਰ ਵਸਤੂਆਂ ਦਾ ਸਦਉਪਯੋਗ ਮੁਕਾਬਲਾ ਕਰਵਾਇਆ ਜਾਵੇਗਾ।
ਮਾਨ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਪਹਿਲੇ ਸਥਾਨ `ਤੇ ਰਹਿਣ ਵਾਲੀਆਂ ਟੀਮਾਂ ਰਾਜ ਪੱਧਰੀ ਯੁਵਕ ਮੇਲੇ ਵਿੱਚ ਭਾਗ ਲੈਣਗੀਆਂ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …