Saturday, September 19, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਆਰੀਆ ਸਮਾਜ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ dav-publ-asrਲਾਰੰਸ ਰੋਡ ਵਿਖੇ ਆਰੀਆ ਸਮਾਜ ਦਾ ਸਥਾਪਨਾ ਦਿਵਸ ਰਵਾਇਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਵਾਮੀ ਦਇਆਨੰਦ ਜੀ ਨੇ 1875 ਈ: ਵਿੱਚ ਆਰੀਆ ਸਮਾਜ ਲਹਿਰ ਸ਼ੁਰੂ ਕਰਕੇ ਸਮਾਜ ਵਿੱਚ ਫੈਲੇ ਅੰਧ ਵਿਸ਼ਵਾਸ਼ਾਂ ਨੂੰ ਦੂਰ ਕੀਤਾ।ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਆਰੀਆ ਸਮਾਜ ਦੇ ਸੰਸਥਾਪਕ ਸਵਾਮੀ ਦਇਆਨੰਦ ਸਰਸਵਤੀ ਜੀ ਦੀ ਸਮਾਜ ਨੂੰ ਦੇਣ ਬਾਰੇ ਚਰਚਾ ਕੀਤੀ ਗਈ।ਆਰੀਆ ਸਮਾਜ ਨੇ ਅਜੋਕੇ ਸਮਾਜ ਵਿੱਚ ਸਵਾਮੀ ਜੀ ਦੇ ਦਿੱਤੇ ਸਿਧਾਤਾਂ ਉਪੱਰ ਚਾਨਣਾ ਪਾਇਆ ।
    ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਆਪਣੇ ਸੁਨੇਹਿਆਂ `ਚ ਸੁ਼ੱਭ-ਕਾਮਨਾਵਾਂ ਭੇਜੀਆਂ ਅਤੇ ਵਿਦਿਆਰਥੀਆਂ ਨੂੰ ਆਰੀਆ ਸਮਾਜ ਦੇ ਮਾਰਗ `ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਸਵਾਮੀ ਦਇਆਨੰਦ ਸਰਸਵਤੀ ਜੀ ਇੱਕ ਕਰਮਯੋਗੀ ਸਨ, ਜਿੰਨ੍ਹਾਂ ਨੇ ਸਮਾਜ ਨੂੰ ਨਵੀਂ ਦਿਧਾ ਦਿੱਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply