ਜਿਲਾ ਵਾਸੀਆਂ ਨੂੰ ਮੈਰਾਥਨ ਦੌੜ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਕੀਤੀ ਅਪੀਲ
ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਖੇਡ ਵਿਭਾਗ ਵਲੋਂ ਮੈਸਰਜ਼ ਡੇਲੀ ਵਰਲਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਚੰਡੀਗੜ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਟਰਾਂ `ਤੇ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ 31 ਮਾਰਚ ਨੂੰ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ।ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸ੍ਰੀਮਤੀ ਕੋਮਲ ਮਿੱਤਲ ਸੀ.ਈ.ਓ ਅੰਮ੍ਰਿਤਸਰ ਸਮਾਰਟ ਸਿਟੀ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸਰਤਾਜ ਸਿੰਘ ਚਾਹਲ ਏ.ਡੀ.ਸੀ.ਪੀ ਹੈਡਕੁਆਟਰ, ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ ਅੰਮ੍ਰਿਤਸਰ -1, ਮੈਡਮ ਪਲਵੀ ਚੌਧਰੀ ਐਸ.ਡੀ.ਐਮ ਮਜੀਠਾ, ਰਜ਼ਤ ਓਬਰਾਏ ਐਸ.ਡੀ.ਐਮ ਅਜਨਾਲਾ, ਗੁਰਲਾਲ ਸਿੰਘ ਜਿਲ੍ਹਾ ਖੇਡ ਅਫਸਰ ਤੋਂ ਇਲਾਵਾ ਕਈ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲਾਂ ਤੇ ਕਾਲਜਾਂ, ਬੀ.ਐਸ.ਐਫ, ਏਅਰ ਫੋਰਸ ਅਤੇ ਐਨ.ਸੀ.ਸੀ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਸਬੰਧੀ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਮਾਰਚ ਨੂੰ ਰਣਜੀਤ ਐਵੀਨਿਊ ਦੁਸ਼ਹਿਰਾ ਗਰਾਉਂਡ ਤੋ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਕ ਸ਼ੋਅ ਮੈਰਾਥਨ ਦੌੜ ਆਯੋਜਤ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਸ਼ੋਅ ਮੈਰਾਥਨ ਦੌੜ ਵਿੱਚ 5 ਕਿਲੋਮੀਟਰ ਅਤੇ 10 ਕਿਲੋਮੀਟਰ ਮੁਕਾਬਲੇ ਵੱਖ ਵੱਖ ਵਰਗ ਜਿਵੇਂ ਲੜਕੇ/ਲੜਕੀਆਂ ਅਤੇ ਬਜ਼ੁਰਗਾਂ ਦਰਮਿਆਨ ਹੋਣਗੇ।ਮੈਰਾਥਨ ਦੌੜ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ‘ਤੇ ਆਉਣ ਵਾਲੇ ਜੇਤੂਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ।ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ ਸ਼ਰਟਾਂ, ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਵੀ ਮਿਲਣਗੇ।ਉਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਨੂੰ ਕਾਮਯਾਬ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ।ਉਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਜ਼ਿਲ੍ਹੇ ਦੇ ਸਾਰੇ ਕਾਲਜਾਂ ਦੇ ਖਿਡਾਰੀ, ਐਨ.ਸੀ.ਸੀ, ਬੀ.ਐਸ.ਐਫ, ਏਅਰ ਫੋਰਸ ਦੇ ਰੰਗਰੂਟ ਵੀ ਹਿੱਸਾ ਲੈਣਗੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਕੋਮਲ ਮਿੱਤਲ ਸੀ.ਈ.ਓ ਅੰਮਿ੍ਰਤਸਰ ਨੇ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਲਈ ਯੂਥ ਕਲੱਬਾਂ ਅਤੇ ਸਪੋਰਟਸ ਵਿਭਾਗ ਦੇ ਖਿਡਾਰੀ ਵੀ ਸ਼ਾਮਲ ਹੋਣਗੇ।ਉਹਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਨਹਿਰੂ ਯੁਵਾ ਕੇਂਦਰ ਦੇ ਨੌਜਵਾਨਾਂ ਦੀ ਵਲੰਟੀਅਰ ਵਜੋਂ ਡਿਊਟੀ ਵੀ ਲਗਾਈ ਗਈ ਹੈ ਅਤੇ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।ਉਨਾਂ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਦੌੜ ਵਿੱਚ ਵੱਧ ਚੜ੍ਹ ਕੇ ਭਾਗ ਲੈਣ।ਉਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਸਬੰਧੀ ਜਾਗਰੂਕ ਕਰਨਾ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …