Friday, July 17, 2026

ਖਾਲਸਾ ਕਾਲਜ ਲਾਅ ਵਿਖੇ ਆਵਾਜਾਈ ਨਿਯਮਾਂ ਸਬੰਧੀ ‘ਸੜਕ ਸੁਰੱਖਿਆ’ ਸੈਮੀਨਾਰ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ.) ਜਸਪਾਲ ਸਿੰਘ ਦੀ PUNJ1903201912ਅਗਵਾਈ ਹੇਠ ਮਾਣਯੋਗ ਐਸ.ਐਸ.ਸ੍ਰੀਵਾਸਤਵਾ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਟ੍ਰੈਫਿਕ ਐਜ਼ੂਕੇਸ਼ਨ ਵਿੰਗ ਵਲੋਂ ਸ਼ਹਿਰ ਦੀ ਆਵਾਜਾਈ ਵਿਵੱਸਥਾ ਨੂੰ ਸੁਧਾਰਣ ਤੇ ਹਾਦਸਿਆਂ ਤੋਂ ਬਚਣ ਲਈ ਸ਼ੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਦੌਰਾਨ ਇਕ ‘ਸੜਕ ਸੁਰੱਖਿਆ’ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਦਿਲਬਾਗ ਸਿੰਘ ਐਡੀਸ਼ਨਲ ਕਮਿਸ਼ਨਰ ਪੁਲਿਸ (ਟ੍ਰੈਫਿਕ) ਨੇ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ ਕੀਮਤਾਂ, ਵਾਤਾਵਰਣ, ਨਸ਼ਿਆਂ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
    ਇੰਸਪੈਕਟਰ ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮੋਟਰ ਵਹੀਕਲ ਐਕਟ ਅਤੇ ਟ੍ਰੈਫਿਕ ਦੇ ਨਿਯਮਾਂ ਪ੍ਰਤੀ ਦੱਸਦਿਆਂ ਓਵਰ ਸਪੀਡ, ਗਲਤ ਡਰਾਈਵਿੰਗ, ਟ੍ਰਿਪਲ ਰਾਈਡਿੰਗ, ਡ੍ਰਿੰਕ ਐਂਡ ਡਰਾਈਵ ਨਾ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਗੱਡੀ ਦੇ ਕਾਗਜ਼ਾਤ ਅਤੇ ਫਸਟ ਏਡ ਕਿਟ ਆਪਣੇ ਕੋਲ ਰੱਖਣ ਲਈ ਕਿਹਾ।ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋ ਕਰਨ ਦੀ ਅਪੀਲ ਵੀ ਕੀਤੀ।ਪੰਜਾਬ ਪੁਲਿਸ ਦੀ ਹੈਡ ਕਾਂਸਟੇਬਲ ਸ਼੍ਰੀਮਤੀ ਸੁਖਜਿੰਦਰ ਕੌਰ ਵੱਲੋਂ ਕਾਲਜ ਵਿਦਿਆਰਥਣਾਂ ਨੂੰ ਨਿੱਜੀ ਬਚਾਉ ਸਬੰਧੀ ਕੁੱਝ ਤਕਨੀਕਾਂ ਬਾਰੇ ਟ੍ਰੇਨਿੰਗ ਵੀ ਦਿੱਤੀ ਗਈ।
    ਇਸ ਮੌਕੇ ਕਾਲਜ ਦੇ ਬਾਕੀ ਸਟਾਫ ਮੈਂਬਰ ਡਾ. ਗੁਨੀਸ਼ਾ ਸਲੂਜਾ (ਅਸਿਸਟੈਂਟ ਪ੍ਰੋਫੈਸਰ ਅਤੇ ਡੀਨ), ਪ੍ਰੋ. ਰਾਸ਼ੀਮਾ ਚੰਗੋਤਰਾ, ਪ੍ਰੋ. ਸੁਖਮਨਪ੍ਰੀਤ ਕੌਰ, ਪ੍ਰੋ. ਮੋਹਿਤ ਸੈਨੀ, ਪ੍ਰੋ. ਅਨੀਤਾ ਸ਼ਰਮਾ, ਪ੍ਰੋ. ਪ੍ਰੀਤ ਇੰਦਰ ਕੌਰ, ਰਣਜੀਤ ਸਿੰਘ, ਸੁਖਜੀਤ ਸਿੰਘ. ਰਾਹੁਲ ਸ਼ਰਮਾ ਅਤੇ ਸੁਖਦੀਪ ਸਿੰਘ ਆਦਿ ਹਾਜ਼ਰ ਸਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply