ਭੀਖੀ/ਮਾਨਸਾ, 20 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ
ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਬੈਠਣ ਲਈ 23 ਬੈਂਚ ਭੇਜੇ ਗਏ ਹਨ।ਸਕੂਲ਼ ਹੈਡ ਮਾਸਟਰ ਬਲਦਰਸ਼ਨ ਸਿੰਘ ਨੇ ਕਿਹਾ ਕਿ ਛੋਟੀ ਉਮਰ ਦੇ ਵਿਦਿਆਰਥੀਆਂ ਦੇ ਬੈਠਣ ਲਈ ਬੈਚਾਂ ਦਾ ਪੁੱਖਤਾ ਪ੍ਰਬੰਧ ਨਾ ਹੋਣ ਕਾਰਨ ਬੀਤੇ ਦਿਨਾਂ ਵਿੱਚ ਕਾਫੀ ਪ੍ਰੇਸ਼ਾਨੀ ਆ ਰਹੀ ਸੀ ਅਤੇ ਇੰਨ੍ਹਾਂ ਬੈਚਾਂ ਦੇ ਆਉਣ ਨਾਲ ਵਿਦਿਆਰਥੀਆਂ ਨੂੰ ਕਾਫੀ ਰਾਹਤ ਪੁੱਜੇਗੀ ਅਤੇ ਉਹ ਸਹੀ ਤਰੀਕੇ ਨਾਲ ਸਿੱਖਿਆ ਗ੍ਰਹਿਣ ਕਰ ਸਕਣਗੇ।
ਇਸ ਮੌਕੇ ਮੈਡਮ ਬਬੀਤਾ ਰਾਣੀ, ਹਰਜਿੰਦਰ ਕੌਰ, ਚਰਨਜੀਤ ਸਿੰਘ, ਜਗਜੀਵਨ ਸਿੰਘ, ਸੁਖਵਿੰਦਰ ਕੌਰ ਤੋਂ ਇਲਾਵਾ ਪਿੰਡ ਦੀ ਸਰਪੰਚ ਗੁਰਮੇਲ ਕੌਰ, ਸਮਾਜ ਸੇਵੀ ਗੁਰਇਕਬਾਲ ਸਿੰਘ, ਪੰਚ ਸੁਖਵਿੰਦਰ ਸਿੰਘ, ਹਾਕਮ ਸਿੰਘ ਹਰਬੰਸ ਸਿੰਘ, ਭੋਲਾ ਸਿੰਘ, ਕੁੰਦਨ ਸਿੰਘ, ਕੁਲਵੰਤ ਸਿੰਘ ਤੋਂ ਇਲਾਵਾ ਕਲੱਬ ਪ੍ਰਧਾਨ ਬਹਾਦਰ ਖਾ ਵੀ ਮੌਜੂਦ ਸਨ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media