ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ
ਲਾਰੰਸ ਰੋਡ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ ਗਈ।ਸਕੂਲ ਦੇ ਸਮੁੱਚੇ ਅਧਿਆਪਕ ਵਰਗ ਨੇ ਰਲ ਕੇ ਅੱਜ ਦੀ ਪ੍ਰਾਰਥਨਾ ਸਭਾ ਵਿੱਚ ਹੋਲੀ ਦੇ ਤਿਉਹਾਰ ਸੰਬੰਧੀ ਚਰਚਾ ਕਰਦੇ ਹੋਏ ਹੋਲੀ ਮਨਾਉਣ ਦੇ ਕਾਰਨ, ਹੋਲੀ ਦੇ ਸੁਰੀਲੇ ਗੀਤ ਤੇ ਇੱਕ ਦੂਸਰੇ ਉਪੱਰ ਫੁੱਲਾਂ ਦੀ ਵਰਖਾ ਕਰਕੇ ਹੋਲੀ ਦਾ ਇਹ ਸ਼ੁੱਭ ਦਿਨ ਬੜੇ ਉਤਸ਼ਾਹ ਨਾਲ ਮਨਾਇਆ।ਹੋਲੀ ਹੈ, ਹੋਲੀ ਹੈ ਦਾ ਗੀਤ ਗਾ ਕੇ ਇਸ ਮਾਹੌਲ ਨੂੰ ਹੋਰ ਅਨੰਦਮਈ ਬਣਾਇਆ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭ-ਕਾਮਨਾਵਾ ਭੇਜੀਆਂ ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਹੋਲੀ `ਤੇ ਚੰਗੀ ਸਿਹਤ, ਖੁਸ਼ਹਾਲੀ ਅਤੇ ਜ਼ਿੰਦਗੀ `ਚ ਹੋਲੀ ਦੇ ਰੰਗ ਭਰਨ ਦਾ ਅਸ਼ੀਰਵਾਦ ਦਿੱਤਾ ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media