Saturday, October 17, 2026

ਫੈਡਰੇਸ਼ਨ ਮਹਿਤਾ ਕੌਮੀ ਪ੍ਰਧਾਨ ਢੋਟ ਨੂੰ ਦਿੱਲੀ ਕਮੇਟੀ ਪ੍ਰਧਾਨ ਸਿਰਸਾ ਨੇ ਦਿੱਤੀ ਵਧਾਈ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਮਨਜਿੰਦਰ ਸਿੰਘ PUNJ2003201906ਸਿਰਸਾ ਕਮੇਟੀ ਦੇ ਹੋਰ ਅਹੁੱਦੇਦਾਰਾਂ ਹਰਮੀਤ ਸਿੰਘ ਕਾਲਕਾ ਜਨ: ਸਕੱਤਰ, ਭੁਪਿੰਦਰ ਸਿੰਘ ਭੁੱਲਰ ਅਗਜੈਕਟਿਵ ਮੈਂਬਰ, ਬੀਬੀ ਰਣਜੀਤ ਕੌਰ, ਵਿਕਰਮ ਸਿੰਘ, ਕੁਲਦੀਪ ਸਿੰਘ ਸਾਹਨੀ ਅਤੇ ਜਗਦੀਪ ਸਿੰਘ ਕਾਹਲੋਂ ਸਮੇਤ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੂੰ ਕੌਮੀ ਪ੍ਰਧਾਨ ਬਣਨ `ਤੇ ਵਧਾਈ ਦੇਣ ਲਈ ਉਚੇਚੇ ਤੌਰ `ਤੇ ਉਨ੍ਹਾ ਦੇ ਦਫਤਰ ਵਿਖੇ ਪਹੁੰਚੇ, ਜਿੱਥੇ ਭਾਈ ਢੋਟ ਵੱਲੋਂ ਆਪਣੇ ਸਾਥੀਆਂ ਸਮੇਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਢੋਟ ਅਤੇ ਸਾਥੀਆਂ ਵੱਲੋਂ ਦਿੱਲੀ ਕਮੇਟੀ ਦਾ ਪ੍ਰਧਾਨ ਬਣਨ ਤੇ ਵਧਾਈ ਦਿੱਤੀ।ਆਪਸੀ ਵਿਚਾਰ-ਵਟਾਂਦਰੇ ਦੌਰਾਨ ਦਿੱਲੀ ਵਿੱਚ ਫੈਡਰਸ਼ਨ ਦੀ ਇਕਾਈ ਬਣਾਉਣ ਲਈ ਸਿਰਸਾ ਨੇ ਸਹਿਯੋਗ ਦਾ ਭਰੋਸਾ ਦਿੱਤਾ।
    ਪ੍ਰਧਾਨ ਅਮਰਬੀਰ ਸਿੰਘ ਢੋਟ, ਲਖਬੀਰ ਸਿੰਘ ਸੇਖੋਂ, ਗਗਨਦੀਪ ਸਿੰਘ, ਬਲਜੀਤ ਸਿੰਘ ਸੱਗੂ, ਵਰਿੰਦਰ ਸਿੰਘ ਖਾਲਸਾ, ਸਿਮਰਨਜੀਤ ਸਿੰਘ ਭੁੱਲਰ, ਕਰਨਦੀਪ ਸਿੰਘ ਸੱਗੂ, ਕੁਲਵਿੰਦਰ ਸਿੰਘ ਢੋਟ, ਰਬਜੀਤ ਸਿੰਘ ਅਤੇ ਰਾਜੂ ਬਾਬਾ ਆਦਿ ਫੈਡਰੇਸ਼ਨ ਆਗੂਆਂ ਵੱਲੋਂ ਦਿੱਲੀ ਕਮੇਟੀ ਦੇ ਅਹੁੱਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply