ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਰਪ੍ਰੀਤ ਸਿੰੰਘ ਹੈਪੀ ਪੁੱਤਰ ਚਰਨਜੀਤ ਸਿੰਘ ਆਪਣੇ ਪਰਿਵਾਰ ਨਾਲ ਸ੍ਰੀ
ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਇਆ ਜੋ ਕਿ ਆਪਣੇ ਪਰਿਵਾਰ ਨਾਲੋ ਦਰਸ਼ਨ ਕਰਦਿਆਂ ਵਿੱਛੜ ਗਿਆ ਹੈ।ਜਿਸ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।ਇਸ ਸਬੰਧੀ ਰਿਪੋਰਟ ਉਸ ਦੇ ਭਰਾ ਕੁਲਵਿੰਦਰ ਸਿੰਘ ਵਲੋਂ ਦਰਜ ਕਰਵਾਈ ਗਈ ਹੈ। ਗੁੰਮ ਹੋਏ ਵਿਅਕਤੀ ਦੀ ਉਮਰ ਕਰੀਬ 25 ਸਾਲ, ਕੱਦ 5-8 ਇੰਚ, ਰੰਗ ਕਣਕ ਭਿੰਨਾ, ਮੁੱਲਾ ਫੈਸ਼ਨ ਨੀਲੇ ਰੰਗ ਦਾ ਪਜਾਮਾ ਪਾਇਆ ਸਿਰ ਤੇ ਪੀਲਾ ਪਰਨਾ ਬੰਨਿਆ ਹੱਥ ਕੰਬਦੇ ਉਸ ਦੀ ਦਿਮਾਗੀ ਹਾਲਤ ਠੀਕ ਨਹੀ ਹੈ।ਪੁਲਿਸ ਨੇ ਇਸ ਸਬੰਧੀ ਰਿਪੋਰਟ ਦਰਜ ਕਰਕੇ ਭਾਲ ਸ਼ੁਰੂ ਕੀਤੀ ਹੈ ਅਤੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕੋਈ ਇਤਲਾਹ ਮਿਲੇ ਤਾਂ ਉਹ ਪੁਲਿਸ ਚੌਂਕੀ ਗਲਿਆਰਾ ਦੇ ਮੋਬਾਇਲ ਨੰਬਰ 94174-17004 `ਤੇ ਸੰਪਰਕ ਕਰਨ ਸਕਦਾ ਹੈ।
Check Also
ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁੱਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ …
Punjab Post Daily Online Newspaper & Print Media