ਖੇਤੀਬਾੜੀ ਉਤਪਾਦਨ ਕਮੇਟੀ ਦੀ ਹੋਈ ਮੀਟਿੰਗ
ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ
ਮੀਟਿੰਗ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕਣਕ ਦੇ ਸੀਜਨ ਦੌਰਾਨ ਇਸ ਸਾਲ 1.88 ਲੱਖ ਹੈਕਟੇਅਰ ਰਕਬਾ ਬਿਜਾਈ ਅਧੀਨ ਲਿਆਂਦਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਸਾਲ ਕਣਕ ਦਾ ਝਾੜ ਵਧੇਰੇ ਹੋਣ ਦੀ ਆਸ ਹੈ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਬਾਰਦਾਨੇ ਦੇ ਲੋੜੀਂਦੇ ਪ੍ਰਬੰਧ ਕਰਨ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਖੇਤਾਂ ਵਿੱਚ ਲਟਕਦੀਆਂ ਤਾਰਾਂ ਨੂੰ ਤੁਰੰਤ ਠੀਕ ਕਰਨ ਤਾਂ ਜੋ ਅੱਗ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਦੀ ਤੁਰੰਤ ਰਿਪੇਅਰ ਕਰਵਾਉਣ ਤਾਂ ਜੋ ਉਥੇ ਲਿਆਂਦੀ ਜਾ ਰਹੀ ਕਣਕ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਕੀਤੀ ਜਾ ਸਕੇ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਆ ਰਹੇ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲਾ ਪਾਣੀ ਅਤੇ ਟਾਇਲਟਾਂ ਦਾ ਪ੍ਰਬੰਧ ਵੀ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮਹੀਨਾ ਫਰਵਰੀ, 2018 ਦੌਰਾਨ ਕਿਸਾਨਾਂ ਨੂੰ 8 ਨਵੇਂ ਟਿਊਬਵੈਲ ਦੇ ਕੁਨੈਕਸ਼ਨ ਦਿੱਤੇ ਗਏ ਹਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂ ਕਰਨ ਲਈ 6 ਬਲਾਕ ਪੱਧਰੀ ਅਤੇ 54 ਪਿੰਡ ਪੱਧਰ ਦੇ ਕੈਂਪ ਲਗਾਏ ਗਏ ਹਨ ਅਤੇ ਕਿਸਾਨਾਂ ਨੂੰ 7000 ਕੁਇੰਟਲ ਜਿਪਸਮ 50 ਫੀਸਦੀ ਸਬਸਿਡੀ ਤੇ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਲੋੜ ਅਨੁਸਾਰ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਵਾਧੂ ਖਰਚੇ ਤੋਂ ਬਚਿਆ ਜਾ ਸਕੇ।ਛੀਨਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜ ਮਹੱਈਆ ਕਰਵਾਉਣ ਦੇ ਮਨੋਰਥ ਨਾਲ 196 ਖਾਦਾਂ, 14 ਬਾਇਓ ਖਾਦਾਂ, 204 ਕੀੜੇਮਾਰ ਦਵਾਈਆਂ, 199 ਬੀਜ ਐਕਟ ਅਤੇ 252 ਬੀਜ ਸਰਵਿਸ ਦੇ ਸੈਂਪਲ ਲੈ ਕੇ ਲੈਬਾਰਟਰੀਆਂ ਨੂੰ ਭੇਜੇ ਗਏ ਸਨ ਜਿੰਨਾਂ ਵਿੱਚੋਂ ਪ੍ਰਾਪਤ ਰਿਪੋਰਟਾਂ ਅਨੁਸਾਰ 6 ਖਾਦਾਂ ਦੇ 5 ਬੀਜ ਐਕਟ ਅਤੇ 29 ਸਰਵਿਸ ਸੈਂਪਲ ਗੈਰ ਮਿਆਰੀ ਪਾਏ ਗਏ ਹਨ ਅਤੇ ਉਨ੍ਹਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਛੀਨਾ ਨੇ ਦੱਸਿਆ ਕਿ ਕਿਸਾਨਾਂ ਨੂੰ 189 ਹੈਪੀਸੀਡਰ, 34 ਪੈਡੀ ਚੋਪਰ, 43 ਮਲਚਰ, 55 ਜੀਰੋ ਟਿਲ ਡਰਿਲ, 40 ਰੋਟਾਵੇਟਰ ਵੀ ਸਬਸਿਡੀ ਤੇ ਮੁਹੱਈਆ ਕਰਵਾਏ ਗਏ ਹਨ।ਮੀਟਿੰਗ ਦੌਰਾਨ ਡੇਅਰੀ ਵਿਭਾਗ, ਬਾਗਬਾਨੀ, ਪਸ਼ੂ ਪਾਲਣ, ਮੱਛੀ ਪਾਲਣ ਵਿਭਾਗ ਵੱਲੋਂ ਵੀ ਆਪਣੀ ਪ੍ਰਗਤੀ ਦੱਸੀ ਗਈ।
ਇਸ ਮੌਕੇ ਬਾਗਬਾਨੀ ਵਿਭਾਗ ਤੋਂ ਸੁਖਦੇਵ ਸਿੰਘ, ਮੱਛੀ ਪਾਲਣ ਵਿਭਾਗ ਤੋਂ ਦਲਜੀਤ ਸਿੰਘ, ਡੇਅਰੀ ਵਿਭਾਗ ਤੋਂ ਕਸ਼ਮੀਰ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਡਾ: ਨਰਿੰਦਰਪਾਲ ਸਿੰਘ ਅਤੇ ਗੁਰਮੇਲ ਸਿੰਘ, ਜਸਬੀਰ ਸਿੰਘ ਅਗਾਂਹਵਧੂ ਕਿਸਾਨ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media