Monday, July 27, 2026

ਸੇਵਕ ਜਥਾ ਜੋੜੇ ਘਰ ਗੁ. ਸ਼ਹੀਦ ਬਾਬਾ ਦੀਪ ਸਿੰਘ ਜੀ ਵਲੋਂ ਕੀਰਤਨ ਦਰਬਾਰ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੇਵਕ ਜਥਾ ਜੋੜੇ ਘਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਲੋਂ PUNJ2103201905ਸਥਾਨਕ ਚਾਟੀਵਿੰਡ ਚੌਕ ਵਿਖੇ 16ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਜਿਸ ਦੌਰਾਨ ਨਿਸ਼ਕਾਮ ਕੀਰਤੀਨਏ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਦਵਿੰਦਰ ਸਿੰਘ ਸੁਹਾਨੇ ਵਾਲੇ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ ਵਾਲਿਆਂ ਨੇ ਸ਼ਬਦ ਕੀਰਤਨ ਤੇ ਕਥਾ ਵਾਖਿਆਣ ਦੀ ਹਾਜਰੀ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ।ਸਿੰਘ ਸਾਹਿਬ ਭਾਈ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਕਈ ਪੰਥਕ ਸ਼ਖਸ਼ੀਅਤਾਂ ਅਤੇ ਸੰਤਾਂ ਮਹਾਪੁਰਸ਼ਾਂ ਨੇ ਪਹੁੰਚ ਕੇ ਸੰਗਤਾਂ ਦੇ ਦਰਸ਼ਨ ਕੀਤੇ।ਸਮਾਗਮ ਦੌਰਾਨ ਗੁਰੂ ਘਰ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਸੇਵਕ ਜਥੇ ਦੇ ਪ੍ਰੇਮੀਆਂ ਨੂੰ ਭਾਈ ਗੁਰਇਕਬਾਲ ਸਿੰਘ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਜਿੰਦਰ ਸਿੰਘ ਮਹਿਤਾ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰਮੀਤ ਸਿੰਘ ਬਿੱਟੂ, ਹਰਦੀਪ ਸਿੰਘ ਹੀਰਾ, ਗਗਨਦੀਪ ਸਿੰਘ, ਅਮਨਦੀਪ ਸਿੰਘ ਅਤੇ ਅਮਨਦੀਪ ਸਿੰਘ ਵੀ ਹਾਜਰ ਸਨ।
 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply