ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਵਲੋਂ ਅੱਜ ਲੋਕ ਸਭਾ ਚੋਣਾਂ-2019 ਲਈ 184 ਉਮੀਦਵਾਰਾਂ ਦੀ
ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ।ਪ੍ਰਧਾਨ ਮੰਤਰੀ ਨਰੇੰਦਰ ਮੋਦੀ ਉਤਰ ਪ੍ਰਦੇਸ਼ ਦੇ ਵਾਰਾਨਸੀ ਤੋਂ ਮੁੜ ਚੋਣ ਲੜਣਗੇ।ਜਦ ਕਿ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਗੁਜਰਾਤ ਦੇ ਗਾਂਧੀ ਨਗਰ ਤੋਂ ਉਮੀਦਵਾਰ ਹੋਣਗੇ।ਇਸ ਸੀਟ ਤੋਂ ਭਾਜਪਾ ਦੇ ਬਜੁਰਗ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਟਿਕਟ ਕੱਟ ਦਿੱਤੀ ਗਈ ਹੈ।ਭਾਜਪਾ ਚੋਣ ਕਮੇਟੀ ਦੀ ਮੀਟਿੰਗ ਉਪਰੰਤ ਪਾਰਟੀ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਤੇ ਸਾਬਕਾ ਭਾਜਪਾ ਕੌਮੀ ਪ੍ਰਧਾਨ ਰਾਜਨਾਥ ਸਿੰਘ ਲਖਨਊ ਨੂੰ ਮੁੜ ਲਖਨਊ ਤੋਂ ਟਿਕਟ ਅਲਾਟ ਕੀਤੀ ਗਈ ਹੈ।ਉਤਰ ਪ੍ਰਦੇਸ਼ ਦੀ ਅਮੇਠੀ ਸੀਟ ਤੋਂ ਰਾਹੁਲ ਗਾਂਧੀ ਦੇ ਮੁਕਾਬਲੇ ਟੈਕਸਟਾਈਲ ਮੰਤਰੀ ਸਮਰਿਤੀ ਇਰਾਨੀ ਨੂੰ ਮੁੜ ਉਮੀਦਵਾਰ ਬਣਾਇਆ ਗਿਆ ਹੈ।ਰੋਡ ਟਰਾਂਸਪੋਰਟ ਤੇ ਹਾਈਵੇਅ ਕੇਂਦਰੀ ਮੰਤਰੀ ਆਰ.ਐਸ.ਐਸ ਦੇ ਮੁੱਖ ਦਫਤਰ ਵਾਲੇ ਸ਼ਹਿਰ ਨਾਗਪੁਰ ਤੋਂ ਟਿਕਟ ਦਿੱਤੀ ਗਈ ਹੈ।ਬਾਲੀਵੁੱਡ ਅਦਾਕਾਰਾ ਹੇਮਾ ਮਾਲਨੀ ਨੂੰ ਉਤਰ ਪ੍ਰਦੇਸ਼ ਦੇ ਮਥੁਰਾ ਤੋਂ ਮੁੜ ਮੈਦਾਨ `ਚ ਉਤਾਰਿਆ ਗਿਆ ਹੈ।
ਇਸ ਪਹਿਲੀ ਲਿਸਟ ਵਿੱਚ ਪੰਜਾਬ, ਹਰਿਆਣਾ ਅਤੇ ਹਿਮਾਚਲ ਤੋਂ ਅਜੇ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ।
Punjab Post Daily Online Newspaper & Print Media