Monday, August 24, 2026

ਸਵੀਪ ਪ੍ਰੋਗਰਾਮ ਤਹਿਤ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣੂ ਕਰਵਾਇਆ

ਭੀਖੀ/ਮਾਨਸਾ, 21 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਿਸ PUNJ2103201915ਅਪਨੀਤ ਰਿਆਤ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣੂ ਕਰਵਾਉਣ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵਲੋਂ ਮਾਨਸਾ ਦੇ ਪਿੰਡ ਸੱਦਾ ਸਿੰਘ ਵਾਲਾ, ਕਲ੍ਹੋ ਅਤੇ ਕੋਟਲੀ ਕਲਾਂ ਵਿਚ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ, ਵੋਟ ਦੀ ਅਹਿਮੀਅਤ, ਵੋਟ ਬਣਵਾਉਣ ਅਤੇ ਪਾਉਣ ਸਬੰਧੀ ਜਾਗਰੂੂਕਤਾ ਪ੍ਰੋਗਰਾਮ ਕੀਤੇ ਗਏ।ਇਸ ਤੋਂ ਇਲਾਵਾ ਟੀਮ ਮੈਂਬਰ ਜਸਪਿੰਦਰ ਸਿੰਘ ਅਤੇ ਤਰਸੇਮ ਗੋਇਲ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸੱਥਾਂ ਵਿੱਚ ਵੀ ਜਾਗਰੂਕ ਕੀਤਾ ਗਿਆ।
    ਇਸੇ ਤਰਾਂ ਪਿੰਡ ਬਹਿਣੀਵਾਲ, ਬਲਾਕ ਝੁਨੀਰ ਅਤੇ ਸਰਦੂਲੇਵਾਲਾ, ਬਲਾਕ ਸਰਦੂਲਗੜ੍ਹ ਵਿਖੇ ਵੀ ਸਵੀਪ ਤਹਿਤ ਆਮ ਜਨਤਾ ਨੂੰ ਵੋਟਾਂ ਸਬੰਧੀ ਜਾਣਕਾਰੀ ਦਿੱਤੀ ਗਈ।
 

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …

Leave a Reply