ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ
144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨ੍ਹਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ।ਇਸ ਲਈ ਜ਼ਿਲ੍ਹਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਮਈ 2019 ਤੱਕ ਲਾਗੂ ਰਹੇਗਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media