ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ
ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਮਈ 2019 ਤੱਕ ਲਾਗੂ ਰਹੇਗਾ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media