ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਵਿਸ਼ਵ ਓਰਲ ਹੈਲਥ ਦਿਵਸ ਸਿਹਤ ਵਿਭਾਗ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਇਆ
ਗਿਆ।ਜਿਸ ਅਧੀਨ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨੈਨਾ ਸਲਾਥੀਆਂ ਦੀ ਪ੍ਰਧਾਨਗੀ ਹੇਠ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਨੂੰ ਡਾ. ਨੈਨਾ ਸਲਾਥੀਆਂ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।ਇਸ ਰੈਲੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਿਵਲ ਹਸਪਤਾਲ ਦੇ ਅਧਿਕਾਰੀਆਂ/ ਕਰਮਚਾਰੀਆਂ ਨੇ ਭਾਗ ਲਿਆ।ਜਿਲ੍ਹਾ ਡੀ.ਡੀ.ਐਚ ਡਾ. ਡੋਲੀ ਅਗਰਵਾਲ ਨੇ ਦਸਿਆ ਕਿ ਇਸ ਵਿਸ਼ਵ ਓਰਲ ਸਿਹਤ ਦਿਵਸ ਅਧੀਨ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।ਇਸ ਦੇ ਤਹਿਤ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਉਣ ਸਬੰਧੀ ਇਲਾਜ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਹੈ ਕਿ ਸਰੀਰ ਤੰਦਰੁਸਤ ਰਹਿ ਸਕਦਾ ਹੈ ਜਦੋਂ ਤੱਕ ਦੰਦ ਤੰਦਰੁਸਤ ਹਹਿਣ।ਦੰਦਾਂ ਨੂੰ ਸਾਫ ਰੱਖਣ ਲਈ ਸਦਾ ਨਰਮ ਅਤੇ ਵਧੀਆ ਕਿਸਮ ਦੇ ਬੁਰਸ਼ ਨਾਲ ਹੀ ਦੰਦ ਸਾਫ ਕਰਨੇ ਚਾਹੀਦੇ ਹਨ।ਉਨ੍ਹਾ ਦੱਸਿਆ ਕਿ ਦੰਦਾਂ ਨੂੰ ਸਾਫ ਕਰਦੇ ਸਮੇਂ ਮਸੂੜੇ ਤੋਂ ਥੱਲੇ ਪਾਸੇ ਦੰਦਾਂ ਨੂੰ ਸਾਫ ਕਰਨਾ ਚਾਹੀਦਾ ਹੈ ਅਤੇ ਇਸੇ ਤਰ੍ਹਾਂ ਥੱਲੇ ਵਾਲੇ ਮਸੂੜੇ ਤੋਂ ਉਪਰ ਵੱਲ ਦੰਦ ਸਾਫ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਦਿਨ ਵਿਚ 2 ਵਾਰ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾ ਬੁਰਸ਼ ਕਰਨਾ ਚਾਹੀਦਾ ਹੈ ਅਤੇ ਬੁਰਸ਼ ਨੂੰ ਹਰ ਤਿੰਨ ਮਹੀਨੇ ਬਾਅਦ ਬਦਲਣਾ ਚਾਹੀਦਾ ਹੈ।ਜਿਆਦਾ ਮਿਠਾਈਆਂ, ਚਾਹ, ਕਾਫੀ, ਚਿਪਚਿਪੇ ਪਦਾਰਥ, ਚਾਕਲੇਟ, ਕੋਲਡ ਡਰੀਕਸ, ਤੰਬਾਕੂ ਆਦਿ ਦੇ ਸੇਵਨ ਦੇ ਨਾਲ ਦੰਦਾ ਦਾ ਪੀਲਾਪਨ ਅਤੇ ਕੀੜਾ ਲਗਨਾ ਸ਼ੁਰੂ ਹੋ ਜਾਂਦਾ ਹੈ, ਇਸ ਲਈ ਹਰ 6 ਮਹੀਨੇ ਬਾਅਦ ਦੰਦਾ ਦੇ ਡਾਕਟਰ ਕੋਲੋ ਜਾਂਚ ਕਰਵਾਉਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਦੰਦਾਂ ਨੂੰ ਤੰਦਰੁਸਤ ਰੱਖਣ ਲਈ ਪੋਸਟਿਕ ਭੋਜਨ ਖਾਣਾ ਚਾਹੀਦਾ ਹੈ।ਜਿਸ ਵਿਚ ਹਰੀਆਂ ਸਬਜੀਆਂ ਪਾਲਕ, ਦੁੱਧ ਆਦਿ ਜੋਂ ਦੰਦਾਂ ਨੂੰ ਮਜਬੂਤ ਬਣਾਉਂਦੇ ਹਨ।
ਇਸ ਮੋਕੇ ਸਹਾਇਕ ਸਿਵਲ ਸਰਜਨ ਪਠਾਨਕੋਟ ਡਾ. ਅਦਿਤੀ ਸਲਾਰੀਆ, ਡਾ. ਰਾਕੇਸ ਸਰਪਾਲ ਜਿਲ੍ਹਾ ਪਰਿਵਾਰ ਭਲਾਈ ਅਫਸਰ, ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ, ਜਿਲ੍ਹਾ ਐਪੀਡਿਮਾਲੋਜਿਸਟ ਡਾ. ਸੁਨੀਤਾ ਦੰਦਾ ਦੇ ਮਾਹਿਰ ਡਾਕਟਰ ਡਾ. ਸ਼ੈਲਾ ਮਹਿਤਾ, ਜਿਲ੍ਹਾ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਸ਼੍ਰੀਮਤੀ ਗੁਰਿੰਦਰ ਕੌਰ, ਸੁਨੀਤਾ, ਨਿੱਕੂ, ਇੰਦਰਜੀਤ ਆਦਿ ਹਾਜਰ ਹੋਏ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media