Tuesday, May 26, 2026

ਨੌਜਵਾਨਾਂ ਨੂੰ ਮਤਦਾਨ ਕਰਨ ਲਈ ਕੀਤਾ ਜਾਗਰੂਕ – ਉਪ ਮੰਡਲ ਮੈਜਿਸਟਰੇਟ

ਯੂਥ ਸੇਵਾਵਾਂ ਨੇ 2 ਰੋਜ਼ਾ ਕਰਵਾਇਆ ਯੁਵਕ ਮੇਲਾ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਾਇਰੈਕਟਰ ਆਫ ਯੂਥ ਸਰਵਿਸਜ਼ ਚੰਡੀਗੜ੍ਹ ਵੱਲੋਂ ਸਹਾਇਕ ਡਾਇਰੈਕਟਰ PUNJ2301201903ਯੁਵਕ ਸਵੇਵਾਂ ਅੰਮ੍ਰਿਤਸਰ ਦੀ ਅਗਵਾਈ `ਚ 2 ਰੋਜ਼ਾ ਜਿਲ੍ਹਾ ਪੱਧਰੀ ਯੁਵਕ ਮੇਲਾ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਅੱਜ ਸ਼ੁਰੂ ਹੋਇਆ। ਇਸ ਯੁਵਕ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਲੱਗਭਗ 15 ਕਾਲਜਾਂ ਨੇ ਹਿੱਸਾ ਲਿਆ ਅਤੇ ਆਪਣੀ ਆਪਣੀ ਕਲਾ ਦੇ ਜੌਹਰ ਦਿਖਾਏ ਗਏ।
     ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਿਕਾਸ ਹੀਰਾ ਐਸ.ਡੀ.ਐਮ ਅੰਮ੍ਰਿਤਸਰ-1 ਸ਼ਾਮਲ ਹੋਏ।ਹੀਰਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ ਅਤੇ ਤੁਹਾਨੂੰ ਆਪਣੇ ਹੁਨਰ ਦੇ ਵਿਕਾਸ ਲਈ ਜਿਆਦਾ ਤੋਂ ਜਿਆਦਾ ਮਿਹਨਤ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮਿਹਨਤ ਨਾਲ ਹੀ ਸਫਲਤਾ ਹਾਸਲ ਹੁੰਦੀ ਹੈ।ਉਨਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਮਤਦਾਨ ਕਰਨ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਨ।ਉਨ੍ਹਾਂ ਨੇ ਨਵ ਯੁਵਕਾਂ ਨੂੰ ਕਿਹਾ ਕਿ ਤੁਹਾਡੀ ਨਵੀਂ ਪੀੜੀ ਨੇ ਹੀ ਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ ਇਸ ਲਈ ਤੁਹਾਨੂੰ ਆਪਣੇ ਦੇਸ਼ ਦੇ ਵਿਕਾਸ ਵਿੱਚ ਅਹਿਮ ਹਿੱਸਾ  ਪਾਉਣਾ  ਚਾਹੀਦਾ ਹੈ।ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਛੱਡਣ ਅਤੇ ਇਕ ਆਦਰਸ਼ ਨਾਗਰਿਕ ਬਣਨ।
     ਯੁਵਕ ਮੇਲੇ ਦੌਰਾਨ ਲੋਕ ਗੀਤਾਂ, ਭਾਸ਼ਣ ਮੁਕਾਬਲੇ, ਵੱਖ ਵੱਖ ਤਰ੍ਹਾਂ ਦੇ ਲੋਕ ਸਾਜ, ਗਿੱਧਾ, ਭੰਗੜਾ, ਪੁਰਾਤਨ ਪਹਿਰਾਵਾ ਅਤੇ ਹੋਰ ਮੁਕਾਬਿਲਆਂ ਵਿੱਚ ਜੇਤੂਆਂ ਨੂੰ ਵਿਕਾਸ ਹੀਰਾ ਵੱਲੋਂ ਇਨਾਮ ਵੀ ਦਿੱਤੇ ਗਏ।
     ਯੁਵਕ ਮੇਲੇ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਲੋਟ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਨੇ ਦੱਸਿਆ ਕਿ ਇਹ ਮੇਲਾ ਯੁਵਕਾਂ ਨੂੰ ਆਪਣੇ ਸਭਿਆਚਾਰ ਨਾਲ ਜੋੜਣ ਅਤੇ ਆਪਣੇ ਵਿਰਸੇ ਨੂੰ ਸੰਭਾਲਣ ਲਈ ਆਯੋਜਿਤ  ਕੀਤਾ ਗਿਆ ਹੈ।ਉਨ੍ਹਾ ਦੱਸਿਆ ਕਿ ਡਾਇਰੈਕਟਰ ਆਫ ਯੂਥ ਸਰਵਿਸ ਵਲੋਂ ਪੰਜਾਬ ਭਰ ਵਿੱਚ ਇਸ ਤਰ੍ਹਾਂ ਦੇ  ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਦਾ ਮਕਸਦ ਨੌਜਵਾਨਾਂ ਨੂੰ ਆਪਣੇ ਵਿਰਸੇ ਤੋਂ ਜਾਣੂੰ ਕਰਵਾਉਣਾ ਹੈ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਸਵਿਤਾ ਸਚਦੇਵਾ, ਚਮਨ ਲਾਲ, ਹਰਦੀਪ ਸਿੰਘ ਨਵਾਂ ਪਿੰਡ, ਸ੍ਰੀਮਤੀ ਖੁਸ਼ਪਾਲ ਕੌਰ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀ ਹਾਜਰ ਸਨ।
 

Check Also

ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ

ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …

Leave a Reply