Monday, December 23, 2024

ਲੋਕ ਸੰਘਰਸ਼ ਕਮੇਟੀ ਦੇ ਸੱਦੇ ’ਤੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

ਸਮਰਾਲਾ, 23 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਸੱਦੇ ’ਤੇ ਵੱਖ-ਵੱਖ ਮੁਲਾਜ਼ਮ, ਮਜ਼ਦੂਰ ਜਥੇਬੰਦੀਆਂ ਤੇ PUNJ2301201914ਅਗਾਂਹਵਧੂ ਲੋਕਾਂ ਨੇ ਇੰਨਡੋਰ ਸਮਰਾਲਾ ਵਿਖੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਸਮਾਗਮ ਕੀਤਾ ਗਿਆ।ਇਸ ਸਮਾਗਮ ਵਿੱਚ ਸ਼ਾਮਲ ਆਗੂਆਂ ਵਲੋਂ ਕੌਮੀ ਮੁਕਤੀ ਲਹਿਰ ਦੇ ਮਹਾਨ ਸ਼ਹੀਦਾਂ ਨੇ ਸਮੇਂ ਦੇ ਹਾਕਮਾਂ ਤੋਂ ਲੋਕਾਂ ਦੀ ਮੁਕਤੀ ਲਈ ਲੁੱਟ ਰਹਿਤ ਸਮਾਜ ਸਿਰਜਣ ਦੀ ਤੜਫ਼ ਅਤੇ ਬਰਾਬਰੀ ਦੇ ਸਮਾਜ ਸਿਰਜਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿੱਤੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ। ਮੌਜੂਦਾ ਸਮੇਂ ਵੀ, ਸਮੇਂ ਦੇ ਹਾਕਮ ਸਾਮਰਾਜ ਦੇ ਹਿੱਤਾਂ ਲਈ ਦੇਸ਼ ਦੇ ਮਾਲ ਖਜ਼ਾਨਿਆਂ ਨੂੰ ਸਾਮਰਾਜੀ ਨੂੰ ਲੁਭਾਇਆ ਜਾ ਰਿਹਾ ਹੈ।ਸਰਕਾਰੀ ਅਦਾਰਿਆਂ ਦਾ ਨਿੱਜੀਕਰਣ ਕੀਤਾ ਜਾ ਰਿਹਾ ਹੈ।ਲੋਕਾਂ ਨੂੰ ਫਿਰਕਾਪ੍ਰਸਤੀ ਦੀ ਨੀਤੀ ਤਹਿਤ ਵੰਡਿਆ ਜਾ ਰਿਹਾ ਹੈ।ਲੋਕਾਂ ਲਈ ਰੁਜ਼ਗਾਰ ਨਹੀਂ ਹੈ। ਮਿਲਣ ਵਾਲੀਆਂ ਤੁੱਛ ਜਿਹੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ।
 ਜਿਥੇ ਅੱਜ ਅਸੀਂ 23 ਮਾਰਚ ਦੇ ਸ਼ਹੀਦਾਂ ਨੂੰ ਯਾਦ ਕਰਦੇ ਹਾਂ ਉੱਥੇ ਦੇਸ਼ ਅੰਦਰ ਜ਼ਿਲਿਆਂ ਵਾਲੇ ਬਾਗ ਦੀ ਸ਼ਤਾਬਦੀ ਤਹਿਤ ਉਨ੍ਹਾਂ ਸ਼ਹੀਦਾਂ ਨੂੰ ਵੀ ਮੁਲਕ ਦੇ ਲੋਕ ਸਿਜ਼ਦਾ ਕਰਦੇ ਹਨ।ਬੁਲਾਰਿਆਂ ਨੇ ਲੋਕਾਂ ਨੂੰ ਹੋਕਾ ਦਿੱਤਾ ਕਿ ਜੇਕਰ ਅਸੀਂ ਆਪਣੀਆਂ ਸਹੂਲਤਾਂ ਬਚਾਉਣੀਆਂ ਹਨ, ਬੇਰੁਜ਼ਗਾਰਾਂ ਲਈ ਰੁਜ਼ਗਾਰ ਚਾਹੁੰਦੇ ਹਾਂ, ਲੁੱਟ ਰਹਿਤ ਸਮਾਜ ਦੀ ਸਿਰਜਦਾ ਲਈ ਆਪੋ-ਆਪਣੀਆਂ ਜਥੇਬੰਦੀਆਂ ਮਜ਼ਬੂਤ ਕਰਦੇ ਹੋਏ ਸਾਰੇ ਮਿਹਤਕਸ਼ ਲੋਕਾਂ ਦੇ ਸੰਘਰਸ਼ਾਂ ਨੂੰ ਵਿਸ਼ਾਲ ਕੀਤਾ ਜਾਵੇ, ਇਹੀ ਸਾਡੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ ਹੋਵੇਗੀ।
ਸਮਾਗਮ ਨੂੰ ਲੋਕ ਸੰਘਰਸ਼ ਕਮੇਟੀ ਦੇ ਆਗੂਆਂ ਸਿਕੰਦਰ ਸਿੰਘ, ਕੁਲਵੰਤ ਸਿੰਘ ਤਰਕ, ਮਾਸਟਰ ਦਲੀਪ ਸਿੰਘ, ਅਮਰੀਕ ਸਿੰਘ ਤੋਂ ਇਲਾਵਾ ਟੀ.ਐਸ.ਯੂ ਆਗੂਆਂ ਭਰਪੂਰ ਸਿੰਘ ਸੂਬਾ ਪ੍ਰਧਾਨ, ਸੰਗਤ ਸਿੰਘ ਸੇਖੋਂ ਮੰਡਲ ਪ੍ਰਧਾਨ, ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਵੱਲੋਂ ਗੁਰਸ਼ਰਨ ਸਿੰਘ ਸਕੱਤਰ, ਪ੍ਰੇਮ ਸਿੰਘ ਸੀ. ਮੀਤ ਪ੍ਰਧਾਨ, ਲੇਖਕ ਮੰਚ ਵਲੋਂ ਸੁਰਜੀਤ ਵਿਸ਼ਾਦ ਨੇ ਵੀ ਸੰਬੋਧਨ ਕੀਤਾ।
 ਇਸ ਮੌਕੇ ਹਰਜਿੰਦਰ ਸਿੰਘ, ਭੁਪਿੰਦਰਪਾਲ ਸਿੰਘ, ਜਗਤਾਰ ਸਿੰਘ, ਜੁਗਲ ਕਿਸ਼ੋਰ ਸਾਹਨੀ, ਸਮਸ਼ੇਰ ਸਿੰਘ ਦੀਵਾਲਾ, ਅਮਰੀਕ ਸਿੰਘ, ਅਮਰਜੀਤ ਸਿੰਘ ਆਦਿ ਵੀ ਹਾਜਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply