ਐਨ.ਆਰ.ਆਈ ਸ਼ਰਧਾਲੂਆਂ ਨੂੰ ਦੇਵਾਂਗੇ ਵਿਸ਼ਵ ਪੱਧਰੀ ਸਹੂਲਤਾਂ – ਸਿਰਸਾ
ਨਵੀਂ ਦਿੱਲੀ, 23 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰਾਂ ਵਿਚ ਕਮਰਿਆਂ
ਦੀ ਆਨਲਾਈਨ ਬੁਕਿੰਗ ਸ਼ੁਰੂ ਕਰ ਦਿੱਤੀ ਹੈ ਕਿ ਦੇਸ਼ ਵਿਚ ਖਾਸ ਤੌਰ ’ਤੇ ਰਾਸ਼ਟਰੀ ਰਾਜਧਾਨੀ ਵਿੱਚ ਆਉਦੇ ਸ਼ਰਧਾਲੂਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।
ਆਨਲਾਈਨ ਬੁਕਿੰਗ ਪੋਰਟਲ ਨੂੰ ਡੀ.ਐਸ.ਜੀ.ਐਮ.ਸੀ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਰਸਮੀ ਤੌਰ ’ਤੇ ਲਾਂਚ ਕੀਤਾ।ਉਹਨਾਂ ਦੱਸਿਆ ਕਿ ਸ਼ੁਰੂਆਤ ਵਿਚ 25 ਕਮਰੇ ਆਨਲਾਈਨ ਬੁਕਿੰਗ ਵਾਸਤੇ ਰੱਖੇ ਗਏ ਹਨ ਅਤੇ ਅਗਲੇ ਪੜਾਅ ਵਿੱਚ ਇਸ ਦਾ ਵਿਸਥਾਰ ਕਰਦਿਆਂ ਹੋਇਆਂ ਕਮੇਟੀ ਦੀਆਂ ਹੋਰਨਾਂ ਸਰਾਵਾਂ ਨੂੰ ਵੀ ਇਸ ਨਾਲ ਜੋੜਿਆ ਜਾਵੇਗਾ। ਉਹਨਾਂ ਦੱਸਿਆ ਕਿ ਸ਼ਰਧਾਲੂ ਆਪਣੀ ਬੁਕਿੰਗ ਆਨਲਾਈਨ ਕਰਵਾ ਸਕਦੇ ਹਨ।
ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਹੈ ਕਿ ਸਿੱਖ ਸੰਸਥਾ ਵੱਲੋਂ ਦੇਸ਼ ਵਿਚ ਖਾਸ ਤੌਰ ’ਤੇ ਰਾਸ਼ਟਰੀ ਰਾਜਧਾਨੀ ਵਿਚ ਆਉਦੇ ਐਨ.ਆਰ.ਆਈ ਸ਼ਰਧਾਲੂਆਂ ਵਾਸਤੇ ਵਿਸ਼ਵ ਪੱਧਰ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਜੋ ਨਵੀਂ ਸਰਾਂ ਉਸਾਰੀ ਜਾ ਰਹੀ ਹੈ, ਉਸ ਵਿਚ 50 ਫੀਸਦੀ ਕਮਰੇ ਐਨ.ਆਰ.ਆਈਜ਼ ਵਾਸਤੇ ਰਾਖਵੇਂ ਰੱਖੇ ਜਾਣਗੇ। ਸਿਰਸਾ ਨੇ ਇਹ ਵੀ ਦੱਸਿਆ ਕਿ ਐਨ.ਆਰ.ਆਈਜ਼ ਨੰੂ ਹਵਾਈ ਅੱਡੇ ਤੋਂ ਲੈਣ ਤੇ ਛੱਡਣ ਵਾਸਤੇ ਟਰਾਂਸਪੋਰਟ ਸਹੂਲਤ ਪ੍ਰਦਾਨ ਕਰਨ ਦੀ ਯੋਜਨਾ ਹੈ ਤਾਂ ਜੋ ਕਿ ਉਹ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਗੁਰਧਾਮਾਂ ਦੇ ਸਹਿਜ਼ੇ ਹੀ ਦਰਸ਼ਨ ਕਰ ਸਕਣ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media