ਕਿਹਾ ਸਿੱਖਾਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ’ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਇਸ ਮਾਮਲੇ ਨੂੰ ਦੀ ਪੜਤਾਲ ਲਈ ਕਮੇਟੀ ਬਣਾਉਣ ਦੇ ਹੁਕਮ ਦਿੱਤੇ ਹਨ, ਉਥੇ ਹੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਹੈ।
ਜਾਰੀ ਬਿਆਨ ਵਿੱਚ ਲੌਂਗੋਵਾਲ ਨੇ ਆਖਿਆ ਕਿ ਹਰਿਆਣੇ ਦੇ ਗੁਰਦੁਆਰਾ ਸਾਹਿਬ ਵਿਖੇ ਹਮਲਾ ਕਰਕੇ ਦੰਗਾਕਾਰੀਆਂ ਵੱਲੋਂ ਇਕ ਸਿੱਖ ਨੂੰ ਮੌਤ ਦੇ ਘਾਟ ਉਤਾਰ ਦੇਣਾ ਅਤੇ ਦਰਜ਼ਨ ਤੋਂ ਵੱਧ ਸਿੱਖਾਂ ਨੂੰ ਜ਼ਖ਼ਮੀ ਕਰਨਾ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਇਹ ਘੱਟਗਿਣਤੀਆਂ ਨਾਲ ਧੱਕਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਜੇਕਰ ਕਿਸਮ ਦਾ ਕੋਈ ਵਿਵਾਦਤ ਮਾਮਲਾ ਸੀ ਤਾਂ ਉਹ ਮਿਲ ਬੈਠ ਕੇ ਸੁਲਝਾਇਆ ਜਾਣਾ ਚਾਹੀਦਾ ਸੀ। ਇਹ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ ਕਿ ਦੰਗਾਕਾਰੀ ਘੱਟਗਿਣਤੀ ਸਿੱਖਾਂ ਨੂੰ ਦਬਾਉਣ ਲਈ ਮਾਰੂ ਹਮਲਾ ਕਰਨ।ਸੂਬੇ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਘੱਟਗਿਣਤੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ।ਲੌਂਗੋਵਾਲ ਨੇ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ।ੳੇੁਨਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਘਟਨਾ ਦੇ ਮੁਕੰਮਲ ਤੱਥ ਜਾਨਣ ਲਈ ਹਰਿਆਣਾ ਸੂਬੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਰਿਪੋਰਟ ਲਵੇਗੀ ਅਤੇ ਸਿੱਖਾਂ ਦੇ ਕੇਸ ਦੀ ਪੈਰਵਾਈ ਕਰਨ ਲਈ ਹਰ ਸਹਾਇਤਾ ਕਰੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …