ਛੀਨਾ ਨੇ ਵਿਦਿਆਰਥਣਾਂ ਨੂੰ ਸਵੈਨਿਰਭਰ ਹੋਣ ’ਤੇ ਦਿੱਤਾ ਜ਼ੋਰ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਸੋਸਾਇਟੀ ਦੇ ਵਿਦਿਅਕ ਅਦਾਰੇ ਸ੍ਰੀ ਗੁਰੂ ਤੇਗ
ਬਹਾਦਰ ਕਾਲਜ ਵੂਮੈਨ ਵਿਖੇ ਸਾਲਾਨਾ ਕਾਨਵੋਕੇਸ਼ਨ ਦੌਰਾਨ 200 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।ਮਹਿਮਾਨ ਵਜੋਂ ਪੁੱਜੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੱਧਵਰਗੀ ਤੇ ਗਰੀਬ ਲੜਕੀਆਂ ਨੂੰ ਪੜ੍ਹਾਈ ਦੇ ਨਾਲ ਸਵੈਨਿਰਭਰ ਹੋਣ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਅੱਜ ਹਰੇਕ ਰਾਜ ’ਚ ਲੜਕੀਆਂ ਹਰ ਖੇਤਰ ’ਚ ਸਫ਼ਲਤਾ ਦੇ ਵੱਲ ਕਦਮ ਵਧਾ ਰਹੀਆਂ ਹਨ।
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੀ ਹੁਣ ਤੱਕ 30ਵੀਂ ਅਤੇ ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਤੀਸਰੀ ਕਾਨਵੋਕੇਸ਼ਨ ਮੌਕੇ ਛੀਨਾ ਨੇ ਲੜਕੀਆਂ ਨੂੰ ਝਾਂਸੀ ਦੀ ਰਾਣੀ, ਕਲਪਨਾ ਚਾਵਲਾ ਅਤੇ ਮਦਰ ਟਰੇਸਾ ਵਰਗੀਆਂ ਮਹਾਨ ਸਖਸ਼ੀਅਤਾਂ ਦੀਆਂ ਜੀਵਨੀਆਂ ਤੋਂ ਸਿੱਖਿਆ ਲੈਣ ਲਈ ਉਤਸ਼ਾਹਿਤ ਕੀਤਾ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਕਾਨਵੋਕੇਸ਼ਨ ’ਚ ਛੀਨਾ ਨੇ ਗਰੈਜੂਏਟ ਅਤੇ ਪੋਸਟ ਗਰੈਜੂਏਟ ਦੀਆਂ 200 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਤਕਸੀਮ ਕੀਤੀਆਂ।
ਪ੍ਰਿੰਸੀਪਲ ਨਾਨਕ ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤਾ ਗਿਆ।ਇਸ ਤੋਂ ਪਹਿਲਾਂ ਨਾਨਕ ਸਿੰਘ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸੰਸਥਾ ਦੀਆਂ ਵਿੱਦਿਅਕ ਤੇ ਸੱਭਿਆਚਾਰਕ ਖੇਤਰ ’ਚ ਹਾਸਲ ਕੀਤੀਆਂ ਉਪਲਬੱਧੀਆਂ ਤੇ ਸਰਗਰਮੀਆਂ ਦਾ ਵਿਸਥਾਰ ਪੂਰਵਕ ਜ਼ਿਕਰ ਕੀਤਾ।
ਇਸ ਮੌਕੇ ਕਾਲਜ ਸੁਪਰਡੈਂਟ ਨਰਿੰਦਰ ਸਿੰਘ, ਪ੍ਰੋ. ਮੋਹਿੰਦਰ ਸਿੰਘ, ਪ੍ਰੋ. ਗਿਰਜਾ ਭੱਲਾ, ਪ੍ਰੋ. ਭਾਰਤੀ ਗੁਪਤਾ, ਪ੍ਰੋ. ਸੋਨੀਆ, ਪ੍ਰੋ. ਜਗਦੀਪ, ਪ੍ਰੋ. ਕ੍ਰਿਸ਼ਨਾ, ਪ੍ਰੋ. ਊਸ਼ਾ, ਪ੍ਰੋ. ਅਨੀਤਾ, ਪ੍ਰੋ. ਵਿਨੋਦਪਾਲ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ। ਇਸ ਮੌਕੇ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
Check Also
ਨਗਰ ਨਿਗਮ ਦੀ ਸਫਾਈ ਮੁਹਿੰਮ ਜਾਰੀ; ਗੰਦਗੀ ਫੈਲਾਉਣ ਵਾਲੇ ਦੁਕਾਨਦਾਰਾਂ ਦੇ ਕੱਟੇ 15 ਚਲਾਨ
ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਸਫਾਈ ਨੂੰ ਯਕੀਨੀ …
Punjab Post Daily Online Newspaper & Print Media