ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਨਾਨਕ ਦਲ ਮੜੀਆਂਵਾਲਾ ਦੇ ਮੁਖੀ ਬਾਬਾ ਮਾਨ ਸਿੰਘ ਬਟਾਲਾ ਵਾਲਿਆਂ ਦੇ ਨੌਜਵਾਨ ਸਪੁੱਤਰ ਭੁਝੰਗੀ ਦਿਲਬੀਰ ਸਿੰਘ ਬੀਰਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੁੱਢਾ ਦਲ ਦੇ ਸਥਾਨਕ ਦਫਤਰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਤੋਂ ਬਿਆਨ ਜਾਰੀ ਕਰਦਿਆਂ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਦਲ ਪੰਥ ਅਤੇ ਪਰਿਵਾਰ ਨੂੰ ਨੌਜਵਾਨ ਦੇ ਅਚਾਨਕ ਹੋਏ ਚਲਾਣੇ ਨਾਲ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਪਰਮਾਤਮਾ ਦੇ ਭਾਣੇ ਅੱਗੇ ਮਨੁੱਖ ਦਾ ਕੋਈ ਜ਼ੋਰ ਨਹੀਂ ਚੱਲਦਾ ਅਤੇ ਵਹਿਗੁਰੂ ਵੱਲੋਂ ਬਖਸ਼ੇ ਸਵਾਸਾਂ ਦੀ ਪੂੰਜੀ ਭੋਗਦਾ ਹੋਇਆ ਮਨੁੱਖ ਸੰਸਾਰ ਤੋਂ ਚਲੇ ਜਾਂਦਾ ਹੈ।ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੇ ਬਾਬਾ ਮਾਨ ਸਿੰਘ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਜ਼ੋਈ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸਮੂਹ ਪਰਿਵਾਰ, ਸਨੇਹੀਆਂ ਤੇ ਜਥੇਬੰਦੀਆਂ ਨੂੰ ਇਸ ਦੁਖਦ ਘੜੀ ਵਿਚ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …