Tuesday, October 13, 2026

ਗੁਰਦੁਆਰਾ ਬੋਹੜੀ ਸਾਹਿਬ ਕਮੇਟੀ ਵਲੋਂ ਪੁਲਿਸ ਮੁਲਾਜ਼ਮ ਦਾ ਸਨਮਾਨ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਅਮਨ) – ਬ੍ਰਹਮ ਗਿਆਨੀ ਬਾਬਾ ਮਸਤ ਰਾਮ ਜੀ ਦੇ ਤਪ ਅਸਥਾਨ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ PUNJ2403201915ਵਿਖੇ ਮਨਾਏ ਗਏ 80ਵੇਂ ਹੋਲਾ-ਮਹੱਲਾ ਸਮਾਗਮਾਂ ਦੌਰਾਨ ਸੁਰੱਖਿਆ ਵਜੋਂ ਤੈਨਾਤ ਰਹੇ ਪੁਲਿਸ ਮੁਲਾਜਮਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਕਮੇਟੀ ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਇੰਸਪੈਕਟਰ ਸਵਿੰਦਰ ਸਿੰਘ, ਹੈਡ ਕਾਂਸਟੇਬਲ ਸੁਖਬੀਰ ਸਿੰਘ ਤੇ ਮਨੀਸ਼ ਕੁਮਾਰ, ਮਹਿਲਾ ਮੁਲਾਜਮਾਂ ਲਵਜੀਤ ਕੌਰ, ਰਾਜਵਿੰਦਰ ਕੌਰ, ਮਨਪ੍ਰੀਤ ਕੌਰ, ਰਮਨਜੀਤ ਕੌਰ, ਸੰਦੀਪ ਕੌਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ।ਇੰਸਪੈਕਟਰ ਸਵਿੰਦਰ ਸਿੰਘ ਨੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਤੇ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ। 

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply