ਵੋਟਿੰਗ ਮਸ਼ੀਨ ਤੇ ਵੀ.ਵੀ ਪੈਟ ਬਾਰੇ ਵੀ ਦਿੱਤੀ ਜਾਣਕਾਰੀ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਮਾਜ ਦੇ ਹਰ ਵਰਗ ਨੂੰ ਦੁਨੀਆਂ
ਦੇ ਸਭ ਤੋਂ ਵੱਡੇ ਲੋਕਤੰਤਰ ਨਾਲ ਜੋੜਨ ਦੀ ਕੋਸ਼ਿਸ਼ ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ ਅਧਿਕਾਰੀ ਨਰਿੰਦਰ ਸਿੰਘ ਪੰਨੂੰ ਵੱਲੋਂ ਭਗਤ ਪੂਰਨ ਸਿੰਘ ਦੁਆਰਾ ਸਮਾਜ ਦੇ ਲੋੜਵੰਦ ਵਰਗਾਂ ਲਈ ਸ਼ੁਰੂ ਕੀਤੇ ਪਿੰਗਲਵਾੜੇ ਦੇ ਵਾਸੀਆਂ ਅਤੇ ਸਹਿਜ਼ਾਦਾਨੰਦ ਕਾਲਜ ਵਿਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਵੋਟ ਦਾ ਅਧਿਕਾਰ ਦੇਣ ਲਈ ਵਿਸ਼ੇਸ਼ ਕੈਂਪ ਲਗਾਏ ਗਏ।ਉਨਾਂ ਨੂੰ ਜਿੱਥੇ ਬਤੌਰ ਵੋਟਰ ਰਜਿਸਟਰਡ ਕੀਤਾ ਗਿਆ, ਉਥੇ ਵੋਟਿੰਗ ਮਸ਼ੀਨ ਤੇ ਵੀ.ਵੀ ਪੈਟ ਬਾਰੇ ਵੀ ਜਾਣਕਾਰੀ ਦਿੱਤੀ ਗਈ।ਪੰਨੂੰ ਨੇ ਦੱਸਿਆ ਕਿ ਇੱਥੇ ਰਹਿੰਦੇ ਸਾਰੇ ਵਾਸੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਬਾਰੇ ਜਾਣੂੰ ਕਰਵਾ ਕੇ ਵੋਟ ਪਾਉਣ ਲਈ ਪ੍ਰ੍ਰਰਿਤ ਕੀਤਾ ਗਿਆ।ਲਗਾਏ ਗਏ ਵਿਸ਼ੇਸ਼ ਕੈਂਪ `ਚ 40 ਨਵੀਆਂ ਵੋਟਾਂ ਬਣਾਈਆਂ ਗਈਆਂ, ਜਦਕਿ 60 ਦੇ ਕਰੀਬ ਵੋਟਰ ਪਹਿਲਾਂ ਹੀ ਇਥੇ ਦਰਜ ਹਨ।ਪੰਨੂੰ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਲਈ ਇਹ ਮੁਹਿੰਮ ਵੋਟਾਂ ਤੱਕ ਜਾਰੀ ਰਹੇਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਅਤੇ ਕੇਅਰ ਹੋਮ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਸਮਾਜ ਸੇਵਕ ਦਵਿੰਦਰ ਸਿੰਘ, ਚੰਦਰ ਪ੍ਰਕਾਸ਼, ਗੁਲਸ਼ਨ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media