ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵਨਿਊ ਵਿਖੇ ਵੱਖ-
ਵੱਖ ਅਕਾਦਮਿਕ ਪ੍ਰੀਖਿਆਵਾਂ ਅਤੇ ਹੋਰਨਾਂ ਗਤੀਵਿਧੀਆ ’ਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਅੱਜ ‘ਸਲਾਨਾ ਸਮਾਰੋਹ’ ਬੜੇ ਉਤਸ਼ਾਹ ਤੇ ਜੋਸ਼ੋ-ਖਰੋਸ਼ ਸਹਿਤ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸ: ਗੁਰਜੀਤ ਸਿੰਘ ਸੇਠੀ ਦੀ ਅਗਵਾਈ ਹੇਠ ਆਯੋਜਿਤ ਇਸ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਤੋਂ ਇਲਾਵਾ ਕੌਂਸਲ ਦੇ ਜੁਆਇੰਟ ਸਕੱਤਰ ਸ: ਹਰਮਿੰਦਰ ਸਿੰਘ ਫ੍ਰੀਡੰਮ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। 
ਆਪਣੇ ਸੰਬੋਧਨ ’ਚ ਸ੍ਰੀਮਤੀ ਛੀਨਾ ਨੇ ਕਿਹਾ ਕਿ ਇਕ ਕਾਬਲ ਵਿਅਕਤੀ ਦੀ ਪਛਾਣ ਉਸ ਦੇ ਲਹਿਜ਼ੇ ਅਤੇ ਗੱਲਬਾਤ ਦੇ ਸਲੀਕੇ ਤੋਂ ਹੁੰਦੀ ਹੈ, ਜਿਸ ਸਦਕਾ ਉਹ ਸੁਹਿਰਦ ਸਮਾਜ ਸਿਰਜਨ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸ੍ਰੀਮਤੀ ਛੀਨਾ ਨੇ ਕਿਹਾ ਸਮੇਂ ’ਚ ਬਹੁਤ ਤੇਜ਼ੀ ਨਾਲ ਬਦਲਾਅ ਆ ਰਿਹਾ ਹੈ ਅਤੇ ਅਤਿ-ਆਧੁਨਿਕ ਤਕਨੀਕਾਂ ’ਚ ਵਿੱਦਿਅਕ ਢਾਂਚੇ ਨੂੰ ਬਹੁਤ ਹੀ ਸਰਲ ਕਰ ਬਣਾ ਦਿੱਤਾ ਹੈ।ਉਨਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਸੰਬੋਧਨ ’ਚ ਰੁਝੇਵਿਆਂ ਭਰੇ ਕੰਮਾਂ ਤੋਂ ਕੁਝ ਸਮਾਂ ਕੱਢ ਕੇ ਆਪਣੇ ਬੱਚੇ ਨੂੰ ਭਵਿੱਖ ’ਚ ਸਫ਼ਲ ਬਣਾਉਣ ਲਈ ਸਹੀ ਦਿਸ਼ਾ ’ਤੇ ਚੱਲਣ ਦੀ ਸੇਧ ਦੇਣ ਲਈ ਕਿਹਾ।ਉਨ੍ਹਾਂ ਨੇ ਜ਼ਿਲ੍ਹੇ ਦੇ ਵਿੱਦਿਅਕ ਮਿਆਰ ਨੂੰ ਵਧਾਉਣ ਲਈ ਸਕੂਲ ਦੀ ਸ਼ਲਾਘਾ ਕੀਤੀ।
ਸ੍ਰੀਮਤੀ ਛੀਨਾ ਨੇ ਹਰਮਿੰਦਰ ਸਿੰਘ ਫਰੀਡਮ ਅਤੇ ਪ੍ਰਿੰਸੀਪਲ ਸੇਠੀ ਨਾਲ ਮਿਲ ਕੇ ਨਵੇਂ ਖੇਡ ਕੰਪਲੈਕਸ ਦਾ ਅਤੇ ਸਕੂਲ ਦਾ ਮੈਗਜ਼ੀਨ ‘ਪੈਟਲਜ਼’ ਦਾ ਉਦਘਾਟਨ ਵੀ ਕੀਤਾ।ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ’ਚ ਖੇਡਾਂ ਦੀ ਮਹੱਤਤਾ, ਸਰੀਰਿਕ ਤੰਦਰੁਸਤੀ, ਖੇਡਾਂ ਦੇ ਅਨੁਸਾਸ਼ਨ ਅਤੇ ਅਤਿ ਆਧੁਨਿਕ ਤਕਨੀਕ ਨਾਲ ਖੇਡਾਂ ਸਬੰਧੀ ਬੁਨਿਆਦੀ ਢਾਂਚਾ ਤਿਆਰ ਕਰਨ ਦੀ ਵਚਨਬੱਧਤਾ ਲਈ ਮੈਨੇਜ਼ਮੈਂਟ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਦੱਸਿਆ ਕਿ ਸੋਸਾਇਟੀ ਅਧੀਨ ਚਲਦੇ ਸਮੂਹ ਵਿੱਦਿਅਕ ਅਦਾਰਿਆਂ ’ਚ ਕਰਵਾਏ ਜਾ ਰਹੇ ਸਮਾਗਮ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਹਨ।
ਇਸ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਸੇਠੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੂਲ ਦੀਆਂ ਸਾਲਾਨਾ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ।ਉਨ੍ਹਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਇਸ ਯੁੱਗ ’ਚ ਪੜ੍ਹਿਆ-ਲਿਖਿਆ ਅਤੇ ਸੂਝਵਾਨ ਵਿਦਿਆਰਥੀਆਂ ਦੂਸਰਿਆਂ ਲਈ ਰੋਲ ਮਾਡਲ ਬਣ ਸਕਦਾ ਹੈ।ਵਿਦਿਆਰਥੀਆਂ ਨੇ ਡਾਂਸ, ਗੀਤ, ਨਾਟਕ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ਼, ਪ੍ਰੋ. ਅਮਰੀਕ ਸਿੰਘ, ਸਾਬਕਾ ਪ੍ਰਿੰਸੀਪਲ ਸ੍ਰੀਮਤੀ ਡੀ.ਕੇ ਸੰਧੂ, ਵਾਈਸ ਪ੍ਰਿੰਸੀਪਲ ਰੁਪਿੰਦਰ ਕੌਰ ਮਾਹਲ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀ ਮੌਜ਼ੂਦ ਸਨ। ਇਸ ਮੌਕੇ ਹਾਜ਼ਰ ਮਹਿਮਾਨਾਂ ਨੇ ਵੱਖ-ਵੱਖ ਮੁਕਾਬਲਿਆਂ ਦੇ ਖਿਡਾਰੀਆਂ ਅਤੇ ਹੋਰਨਾਂ ਵਿਦਿਆਰਥੀਆਂ ਵਲੋਂ ਸਕੂਲ ਦਾ ਨਾਮ ਰੌਸ਼ਨ ਕਰਨ ’ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ
ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …
Punjab Post Daily Online Newspaper & Print Media