Saturday, March 14, 2026

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਵਲੋਂ ਪਿੰਡ ਡੱਲਾ ਵਿਖੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ

PPN09091421

ਕਾਦੀਆਂ/ਬਟਾਲਾ, 8 ਸਤੰਬਰ (ਨਰਿੰਦਰ ਬਰਨਾਲ) – ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਬਾਊ ਮੁਨੱਵਰ ਮਸੀਹ ਨੇ ਪਿੰਡ ਡੱਲਾ ਵਿਖੇ ਮਕਾਨ ਛੱਤ ਢਹਿਣ ਕਾਰਨ ਇੱਕ ਪਰਿਵਾਰ ਦੇ 8 ਮੈਂਬਰਾ ਦੀ ਹੋਈ ਮੌਤ ‘ਤੇ ਢੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਅੱਜ ਪਿੰਡ ਡੱਲਾ ਵਿਖੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਇਸ ਦਰਦਨਾਕ ਹਾਦਸੇ ਦਾ ਅਫਸੋਸ ਕਰਨ ਪਹੁੰਚੇ ਚੇਅਰਮੈਨ ਮੁਨੱਵਰ ਮਸੀਹ ਨੇ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਇਸ ਦੁੱਖ ਦੀ ਘੜੀ ਵਿੱਚ ਪੀੜ੍ਹਤ ਪਰਿਵਾਰ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਭਾਂਵੇ ਕਿ ਅਜਿਹੇ ਹਾਦਸਿਆਂ ਅੱਗੇ ਕਿਸੇ ਦਾ ਵੱਸ ਨਹੀਂ ਪਰ ਫਿਰ ਵੀ ਸੂਬਾ ਸਰਕਾਰ ਨੇ ਇਸ ਔਖੀ ਘੜੀ ਵਿੱਚ ਪਰਿਵਾਰ ਦਾ ਦੁੱਖ ਵੰਡਾਉਣ ਦੀ ਪਹਿਲ ਕੀਤੀ ਹੈ। ਉਨ੍ਹਾਂ ਮ੍ਰਿਤਕਾਂ ਦੀ ਆਤਮਾਂ ਦੀ ਸ਼ਾਂਤੀ ਅਤੇ ਪਿਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।
ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਮੁਨੱਵਰ ਮਸੀਹ ਨੇ ਕਿਹਾ ਕਿ ਉਹ ਘੱਟ ਗਿਣਤੀ ਵਰਗ ਦੇ ਗਰੀਬ ਲੋਕਾਂ ਦੀਆਂ ਸਮੱਸਿਆਵਾਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੱਕ ਪਹੁੰਚਾ ਕੇ ਉਨ੍ਹਾਂ ਨੂੰ ਪੂਰਿਆਂ ਕਰਵਾਉਣਗੇ। ਅਜਿਹੇ ਦਰਦਨਾਕ ਹਾਦਸੇ ਅੱਗੇ ਤੋਂ ਨਾ ਹੋਣ ਇਸ ਲਈ ਉਹਨਾਂ ਪਿੰਡ ਡੱਲਾ ਦੇ ਸਰਪੰਚ ਡੇਵਿਡ ਮਸੀਹ ਕੋਲੋਂ ਪਿੰਡ ਵਿੱਚ ਖਸਤਾ ਹਾਲਤ ਕੱਚੇ ਮਕਾਨਾਂ ਬਾਰੇ ਲਿਖਤੀ ਜਾਣਕਾਰੀ ਮੰਗੀ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਗਰੀਬ ਲੋਕਾਂ ਦੇ ਪੱਕੇ ਮਕਾਨ ਬਣਵਾਉਣ ਲਈ ਸੂਬਾ ਸਰਕਾਰ ਕੋਲ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਹਮੇਸ਼ਾਂ ਘੱਟ ਗਿਣਤੀ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਹੱਲ ਕਰਾਉਣ ਲਈ ਯਤਨਸ਼ੀਲ ਹੈ ਅਤੇ ਕਮਿਸ਼ਨ ਵੱਲੋਂ ਘੱਟ ਗਿਣਤੀ ਲੋਕਾਂ ਦੀ ਹਰ ਥਾਂ ਪੈਰਵੀ ਕੀਤੀ ਜਾਵੇਗੀ। ਇਸ ਉਨ੍ਹਾਂ ਨਾਲ ਡੀ.ਐਸ.ਪੀ. ਕਾਦੀਆਂ ਪ੍ਰਭੂ ਦਾਸ, ਸਰਪੰਚ ਡੇਵਿਡ ਮਸੀਹ ਅਤੇ ਪਿੰਡ ਡੱਲਾ ਦੇ ਵਾਸੀ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply