ਭੀਖੀ, 26 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦਾ ਆਗਾਜ਼ ਹੁੰਦਿਆਂ ਹੀ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਨੇ
ਆਪੋ ਆਪਣੇ ਹਲਕੇ `ਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਖੁਦ ਬਠਿੰਡਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰੇ ਹਨ।ਆਪਣੀ ਪਾਰਟੀ ਦੀ ਜਿੱਤ ਲਈ ਸੁਖਪਾਲ ਸਿੰਘ ਖਹਿਰਾ ਵਲੋਂ ਭੀਖੀ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ ਗਿਆ।ਇਸ ਰੋਡ ਸ਼ੋਅ ਵਿੱਚ ਮੋਟਰ ਸਾਈਕਲ ਅਤੇ ਕਾਰਾਂ ਦਾ ਲੰਮਾ ਕਾਫ਼ਲਾ ਦੇਖਣ ਨੂੰ ਮਿਲਿਆ। ਸਮੱਰਥਕ ਸੁਖਪਾਲ ਸਿੰਘ ਖਹਿਰਾ ਜਿੰਦਾਬਾਦ, ਪੰਜਾਬੀ ਏਕਤਾ ਪਾਰਟੀ ਜਿੰਦਾਬਾਦ ਅਤੇ ਬੁਹਜਨ ਸਮਾਜ ਪਾਰਟੀ ਜਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ।ਇਸ ਰੋਡ ਸ਼ੋਅ ਵਿੱਚ ਮਾਨਸਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੀ ਸੁਖਪਾਲ ਸਿੰਘ ਖਹਿਰਾ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media