ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਚੋਣਾਂ-2019 ਦੌਰਾਨ ਇਸ ਵਾਰ ਆਮ ਲੋਕ ਵੀ ਅਦਰਸ਼ ਚੋਣ ਜ਼ਾਬਤੇ ਦੀ ਨਿਗਰਾਨੀ
ਕਰ ਸਕਦੇ ਹਨ।ਇਸ ਲਈ ਚੋਣ ਕਮਿਸ਼ਨ ਵੱਲੋਂ `ਸੀ-ਵਿਜ਼ਿਲ` ਨਾਂਅ ਦੀ ਐਂਡਰਾਇਡ ਅਧਾਰਤ ਮੋਬਾਇਲ ਐਪਲੀਕੇਸ਼ਨ ਲਾਂਚ ਕੀਤੀ ਗਈ ਹੈ ਅਤੇ ਇਸ ਰਾਹੀਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਨਾਗਰਿਕ ਸ਼ਿਕਾਇਤ ਕਰ ਸਕਦਾ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ, ਉਹਨਾਂ ਦੇ ਅਧੀਨ ਆਉਂਦੇ `ਵੋਟਰ ਫੈਸੀਲੀਟੇਸ਼ਨ ਸੈਂਟਰਾਂ` ਅਤੇ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਵਿਸ਼ੇਸ ਟਰੇਨਿੰਗ ਦਿੱਤੀ ਗਈ ਹੈ ਅਤੇ ਕੋਈ ਵੀ ਆਪਣੇ ਫੋਨ ਤੋਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਕਰ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਐਪ ‘ਤੇ ਸ਼ਿਕਾਇਤ ਕਰਤਾ ਜੇਕਰ ਚਾਹੇ ਤਾਂ ਆਪਣੀ ਪਹਿਚਾਣ ਗੁਪਤ ਵੀ ਰੱਖ ਸਕਦਾ ਹੈ। ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ `ਸੀ-ਵਿਜ਼ਲ` ਐਪ ਅਦਰਸ਼ ਚੋਣ ਜ਼ਾਬਤੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਚੋਣਾਂ ਸਬੰਧੀ ਸ਼ਿਕਾਇਤਾਂ ਦੇ ਤੇਜ਼ੀ ਤੇ ਸੁਚਾਰੂ ਤਰੀਕੇ ਨਾਲ ਨਿਪਟਾਰੇ ਲਈ ਜਾਰੀ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਇਸ ਐਪ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਵੀਡੀਓ ਜਾਂ ਫੋਟੋ ਅੱਪਲੋਡ ਕਰ ਸਕਦਾ ਹੈ।ਉਹਨਾਂ ਦੱਸਿਆ ਕਿ ਜਿਵੇਂ ਹੀ ਇਸ ਐਪ ‘ਤੇ ਕੋਈ ਸ਼ਿਕਾਇਤ ਅਪਲੋਡ ਹੁੰਦੀ ਹੈ ਤਾਂ ਪ੍ਰਾਪਤ ਸ਼ਿਕਾਇਤ ਨੂੰ 100 ਮਿੰਟ ਦੇ ਵਿੱਚ-ਵਿੱਚ ਹੱਲ ਕੀਤਾ ਜਾਵੇਗਾ।
ਉਹਨਾਂ ਦੱਸਆ ਕਿ ਚੋਣ ਕਮਿਸ਼ਨ ਵਲੋਂ 1950 ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਥੇ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਜਾਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਚੋਣ ਕਮਿਸ਼ਨ ਵੱਲੋਂ ਮੁੱਲ ਦੀਆਂ ਖ਼ਬਰਾਂ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਸੋਸ਼ਲ ਮੀਡੀਆ ‘ਤੇ ਵੀ ਚੋਣ ਕਮਿਸ਼ਨ ਵਲੋਂ ਗਠਿਤ ਐਮ.ਸੀ.ਐਮ.ਸੀ ਟੀਮ ਦੀ ਨਿਗਰਾਨੀ ਰਹੇਗੀ।
Check Also
ਪੰਜਾਬੀ ਨਾਟਕ ‘ਤਪਸ਼’ ਨੇ ਉਭਾਰਿਆ ਪੰਜਾਬ ਵਿੱਚ ਵਧ ਰਹੀ ਗਰਮੀ ਅਤੇ ਜਲਵਾਯੂ ਪਰਿਵਰਤਨ ਦਾ ਮੁੱਦਾ
ਅੰਮ੍ਰਿਤਸਰ, 28 ਜੁਲਾਈ ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਅਤੇ ਜਲਵਾਯੂ …
Punjab Post Daily Online Newspaper & Print Media