Thursday, May 7, 2026

`ਬੇਟੀ ਬਚਾਓ, ਬੇਟੀ ਪੜਾਓ` ਸਕੀਮ ਤਹਿਤ ਕੋਈ ਨਕਦ ਰਾਸ਼ੀ ਨਹੀ ਦਿੱਤੀ ਜਾਂਦੀ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਿਆਂ ਨੂੰ ਕੀਤੀ ਸਖਤ ਤਾੜਨਾ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ‘ਬੇਟੀ ਬਚਾਓ, Shiv Dular Singhਬੇਟੀ ਪੜਾਓ’ ਸਕੀਮ ਦਾ ਮੰਤਵ ਲੜਕਾ ਅਤੇ ਲੜਕੀ ਦੇ ਵਿਚਾਲੇ ਅਨੁਪਾਤ ਨੂੰ ਘਟਾ ਕੇ ਲੜਕੀ ਨੂੰ ਲੜਕੇ ਦੇ ਬਰਾਬਰ ਹੱਕ ਦਿਵਾਉਣਾ ਹੈ। ਪਰ ਕੱਝ ਸ਼ਰਾਰਤੀ ਅਨਸਰਾਂ ਵਲੋਂ ਇਸ ਸਕੀਮ ਦੇ ਨਾਂ ਤੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਇਸ ਸਕੀਮ ਤਹਿਤ 2 ੱਖ ਰੁਪਏ ਦੇਣ ਦੀ ਕੋਈ ਯੋਜਨਾ ਨਹੀ ਹੈ।
ਸ਼ਿਵਦੁਲਾਰ ਸਿੰਘ ਦੱਸਿਆ ਕਿ ਜਿਲੇ ਅੰਦਰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ 8 ਤੋਂ ਲੈ ਕੇ 32 ਸਾਲ ਤੱਕ ਦੀਆਂ ਲੜਕੀਆਂ ਨੂੰ 2 ਲੱਖ ਰੁਪਏ ਦਿੱਤੇ ਜਾਣ ਦਾ ਝਾਂਸਾ ਦੇ ਕੇ ਫਾਰਮ ਭਰੇ ਜਾ ਰਹੇ ਹਨ।ਕੁੱਝ ਸ਼ਰਾਰਤੀ ਅਨਸਰਾਂ ਵਲੋਂ ਇਸ ਸਬੰਧੀ ਝੂਠੇ ਫਾਰਮ ਤਿਆਰ ਕਰਵਾ ਕੇ ਭੋਲੇ ਭਾਲੇ ਲੋਕਾਂ ਕੋਲੋ ਪ੍ਰਤੀ ਫਾਰਮ 100 ਰੁਪਏ ਤੋਂ ਲੈ ਕੇ 200 ਰੁਪਏ ਤੱਕ ਦੀ ਰਾਸ਼ੀ ਵਸੂਲ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਜੀ ਨੇ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਸ਼ਹਿਰ ਵਿੱਚ ਅਜਿਹਾ ਗਲਤ ਢੰਗ ਨਾਲ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕਰਕੇ ਪੈਸੇ ਠੱਗਣ ਦਾ ਮਾਮਲਾ ਸਾਹਮਣੇ ਆੳਂੁਦਾ ਹੈ, ਤਾਂ ਇਸ ਬਾਰੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਾਂ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਇਸ ਮੌਕੇ ਮੈਡਮ ਹਰਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਜੇਕਰ ਕਿਸੇ ਦੇ ਧਿਆਨ ਵਿੱਚ ਅਜਿਹਾ ਮਾਮਲਾ ਆਂਉਦਾ ਹੈ ਤਾਂ ਉਹ ਇਹਨਾਂ ਨੰਬਰਾਂ `ਤੇ 0183-2571196, 9855615043  ਸੰਪਰਕ ਕਰਕੇ ਜਾਣਕਾਰੀ ਦੇ ਸਕਦੇ ਹਨ।
 

Check Also

ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਕਾਰਨੀਵਲ-2026 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥਮੈਟਿਕਸ …

Leave a Reply