ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਮਿਸ਼ਨਰੀ ਖੁਦਾਈ ਖਿਦਮਤਗਾਰਾਂ ਦੇ ਸਹਿਯੋਗ
ਨਾਲ ਖਾਸਾ ਵਿਖੇ ਆਰਮੀ ਕੈਂਟ ਵਿੱਚ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ।ਉਨ੍ਹਾਂ ਦੇ ਨਾਲ ਬ੍ਰਿਗੇਡੀਅਰ ਏ.ਕੇ ਸਿੰਘ, ਮਿਸ਼ਨਰੀ ਖੁਦਾਈ ਖਿਦਮਤਗਾਰਾਂ ਤੋਂ ਪ੍ਰਕਾਸ਼ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੈਨਾ ਦੇ ਅਧਿਕਾਰੀ ਹਾਜਰ ਸਨ।
ਢਿਲੋਂ ਨੇ ਪੌਦੇ ਲਗਾਉਣ ਉਪਰੰਤ ਕਿਹਾ ਕਿ ਇਸ ਸੰਸਥਾ ਵਲੋਂ ਵਾਤਾਵਰਣ ਨੂੰ ਸੰਭਾਲਣ ਲਈ ਬਹੁਤ ਹੀ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਪੌਦੇ ਲਗਾਈਏ।ਉਨ੍ਹਾਂ ਕਿਹਾ ਕਿ ਕੇਵਲ ਪੌਦੇ ਲਗਾਉਣ ਨਾਲ ਨਹੀਂ ਬਲਕਿ ਪੌਦੇ ਲਗਾਉਣ ਉਪਰੰਤ ਉਨ੍ਹਾਂ ਦੀ ਦੇਖਭਾਲ ਵੀ ਕਰਨੀ ਜਰੂਰੀ ਹੈ।ਢਿਲੋਂ ਨੇ ਕਿਹਾ ਕਿ ਸਾਡਾ ਵਾਤਾਵਰਣ ਬਹੁਤ ਹੀ ਖਰਾਬ ਹੋ ਰਿਹਾ ਹੈ ਅਤੇ ਇਸ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਜਰੂਰਤ ਹੈ।ਉਨ੍ਹਾਂ ਕਿਹਾ ਕਿ ਫੌਜੀ ਅਧਿਕਾਰੀਆਂ ਵੱਲੋਂ ਆਪਣੇ ਖੇਤਰ ਵਿੱਚ ਵਾਤਾਵਰਣ ਨੂੰ ਹਰਿਆਵਲ ਭਰਪੂਰ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾ ਰਹੇ ਹਨ ਜੋ ਕਿ ਵਧੀਆ ਉਪਰਾਲਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਂਦੇ ਬਰਸਾਤੀ ਮੌਸਮ ਦੌਰਾਨ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੀ ਪੂਰੇ ਜਿਲੇ੍ਹ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media