Tuesday, September 22, 2026

ਸਵੀਪ ਮੁਹਿੰਮ ਤਹਿਤ ਇਬਾਬਤ ਸਪੈਸ਼ਲ ਸਕੂਲ ਵਿਖੇ ਵੋਟਰ ਜਾਗਰੂਕਤਾ ਕੈਂਪ

ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ PUNJ2803201903ਤਹਿਤ ਇਬਾਦਤ ਸਪੈਸ਼ਲ ਸਕੂਲ ਨਜਦੀਕ ਟੀ.ਬੀ ਹਸਪਤਾਲ ਵਿਖੇ ਸਪੈਸ਼ਲ ਬੱਚਿਆਂ ਨੂੰ ਵੋਟਾਂ ਬਣਾਉਣ ਅਤੇ ਵੋਟਾਂ ਪਾਉਣ ਬਾਰੇ ਜਾਣਕਾਰੀ ਦੇਣ ਲਈ ਇਕ ਸਪੈਸ਼ਲ ਕੈਂਪ ਲਗਾਇਆ ਗਿਆ।
     ਕੈਂਪ ਦੌਰਾਨ ਸ੍ਰ ਨਰਿੰਦਰ ਸਿੰਘ ਪਨੂੰ ਸਮਾਜਿਕ ਸੁਰੱਖਿਆ ਅਫਸਰ ਨੇ ਸਪੈਸ਼ਲ ਬੱਚਿਆਂ ਨੂੰ ਵੋਟਾਂ ਨਾਲ ਸਬੰਧਤ ਐਪ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਈ.ਵੀ.ਐਮ ਮਸ਼ੀਨਾਂ ਸਬੰਧੀ ਵੀ ਸਮਝਾਇਆ ਗਿਆ।ਪਨੂੰ ਵੱਲੋਂ ਚੋਣ ਪ੍ਰਕਿਰਿਆ ਵਿੱਚ ਹਰੇਕ ਵੋਟਰ ਦੇ ਅਹਿਮ ਰੋਲ ਬਾਰੇ ਵੀ ਬੱਚਿਆਂ ਨੂੰ ਦੱਸਿਆ।ਉਨ੍ਹਾਂ ਕਿਹਾ ਕਿ ਸਰਕਾਰ ਦੀ ਚੋਣ ਕਰਨ ਵਿੱਚ ਹਰੇਕ ਵੋਟਰ ਦਾ ਯੋਗਦਾਨ ਹੁੰਦਾ ਹੈ ਅਤੇ ਵੋਟ ਸਬੰਧੀ ਆਪਣੇ ਹੱਕ ਦੀ ਸੁਚੱਜੇ ਢੰਗ ਨਾਲ ਨਿਡਰ ਹੋ ਕੇ ਵੋਟ ਪਾਉਣ ਬਾਰੇ ਦੱਸਿਆ ਗਿਆ।ਕੈਂਪ ਦੌਰਾਨ ਸਪੈਸ਼ਲ ਬੱਚਿਆਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply