
ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨਤਾਰਨ ਵਿਖੇ ‘ਸਹੋਦਿਆ’ ਵੱਲੋਂ ਕਰਵਾਏ ਗਏ ਖ਼ਾਸ ਸਮਾਗਮ ਵਿੱਚ ਸਿਡਾਨਾ ਇੰਟਰਨੈਸ਼ਨਲ ਸਕੂਲ, ਖ਼ਿਆਲਾ ਖ਼ੁਰਦ ਦੀ ਸਾਇੰਸ ਅਧਿਆਪਕਾ ਸ਼੍ਰੀਮਤੀ ਪ੍ਰੀਸ਼ੀਤਾ ਮਲਹੋਤਰਾ ਨੂੰ ਉਹਨਾਂ ਦੀਆਂ ਵਿਸ਼ੇਸ਼ ਸੇਵਾਵਾਂ ਲਈ ਯਾਦਗਾਰੀ ਚਿੰਨ੍ਹ ਦੇੇ ਕੇ ਸਨਮਾਨਿਤ ਕੀਤਾ ਗਿਆ। ਸਿਡਾਨਾ ਇੰਟਰਨੈਸ਼ਨਲ ਸਕੂਲ ਦੀ ਮੈਨੇਜਰ ਡਾ: ਜੀਵਨ ਜੋਤੀ ਸਿਡਾਨਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਕੁਮਾਰ ਨੇ ਪ੍ਰੀਸ਼ੀਤਾ ਮਲਹੋਤਰਾ ਨੂੰ ਇਸ ਉਪਲੱਬਧੀ ਤੇ ਵਧਾਈ ਦਿੰਦੇ ਹੋਏ, ਉਹਨਾਂ ਨੂੰ ਭਵਿੱਖ ਵਿਚ ਹੋਰ ਵੀ ਬੇਹਤਰ ਕਰਨ ਲਈ ਪ੍ਰੋੋਤਸਾਹਿਤ ਕੀਤਾ, ਇਸ ਮੌਕੇ ਸ਼੍ਰੀਮਤੀ ਪ੍ਰੀਸ਼ੀਤਾ ਮਲਹੋਤਰਾ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਦੱਸਿਆ ਕਿ ਉਹ ਇਹ ਐਵਾਰਡ ਸਕੂਲ ਦੀ ਮੈਨਜਮੈਂਟ ਕਮੇਟੀ, ਸਟਾਫ਼, ਵਿਦਿਆਰਥੀ ਅਤੇ ਆਪਣੇ ਪਰਿਵਾਰ ਨੂੰ ਸਮਰਪਿਤ ਕਰਨਾ ਚਾਹੁੰਦੇ ਹਨ, ਜਿਹਨਾਂ ਦੇ ਸਹਿਯੋਗ ਸਦਕਾ ਉਹ ਇਸ ਮੁਕਾਮ ਤੇ ਪਹੁੰਚੇ ਹਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media