ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਵਿਖੇ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਐਕਸਟੈਸ਼ਨ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਭਾਸ਼ਣ `ਚ ਕੰਵਲਜੀਤ ਸਿੰਘ ਏ.ਐਸ.ਆਈ ਟ੍ਰੈਫਿਕ ਪੁਲਿਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।
ਪ੍ਰੋਗਰਾਮ ਦੀ ਸ਼ੁਰੂਆਤ ’ਚ ਪ੍ਰਿੰ: ਡਾ. ਹਰਪ੍ਰੀਤ ਕੌਰ ਆਏ ਹੋਏ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਆਪਣੇ ਸ਼ੁਰੂਆਤੀ ਭਾਸ਼ਨ ’ਚ ਉਨ੍ਹਾਂ ਕਿਹਾ ਕਿ ਕਾਲਜ ਵਿਖੇ ਵਿਦਿਆਰਥੀਆਂ ਨੂੰ ਨਾਂ ਸਿਰਫ਼ ਨਿਪੁੰਨ ਅਧਿਆਪਕ ਬਣਾਇਆ ਜਾਂਦਾ ਹੈ, ਸਗੋਂ ਇਕ ਜਿੰਮੇਵਾਰ ਨਾਗਰਿਕ ਵੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂਕਿ ਇਸ ਨਾਲ ਅਸੀਂ ਸਮੇਂ ਦੀ ਬਚਤ ਕਰ ਸਕਦੇ ਹਾਂ ਅਤੇ ਜਾਨੀ ਅਤੇ ਮਾਲੀ ਨੁਕਸਾਨ ਨੂੰ ਘਟਾ ਸਕਦੇ ਹਾਂ।
ਇਸ ਮੌਕੇ ਆਪਣੇ ਸੰਬੋਧਨੀ ਭਾਸ਼ਨ ’ਚ ਕੰਵਲਜੀਤ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ’ਚ ਦੁਰਘਟਨਾਵਾਂ ਦਿਨ-ਬ-ਦਿਨ ਵੱਧ ਰਹੀਆ ਹਨ ਜਿਸ ਨਾਲ ਕਿ ਦੇਸ਼ ਨੂੰ ਆਰਥਿਕ ਪੱਖੋ ਬਹੁਤ ਨੁਕਸਾਨ ਹੁੰਦਾ ਹੈ ਇਕ ਤਾਂ ਮਾਲੀ ਨੁਕਸਾਨ ਅਤੇ ਦੂਸਰਾ ਮਨੁੱਖੀ ਸੰਸਧਾਨਾਂ ਦਾ ਨੁਕਸਾਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਜਿਹੜਾ ਕਿ ਕੋਈ ਨਾ ਕੋਈ ਵਾਹਨ ਚਲਾਉਂਦਾ ਹੈ ਉਸਨੂੰ ਆਵਾਜਾਈ ਨਿਯਮਾਂ ਦੀ ਸੰਪੂਰਨ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਉਸਦਾ ਫ਼ਰਜ ਬਣਦਾ ਹੈ ਕਿ ਉਹ ਇਨ੍ਹਾਂ ਨਿਯਮਾਂ ਦੀ ਪਾਲਣਾ ’ਚ ਕੋਈ ਕੁਤਾਹੀ ਨਾ ਵਰਤੇ। ਪ੍ਰੋਗਰਾਮ ਦੇ ਅੰਤ ’ਚ ਪ੍ਰਿੰ: ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ।
ਕਾਲਜ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਗੁਰਜੀਤ ਕੌਰ ਦੀ ਅਗਵਾਈ ’ਚ ਕਰਵਾਏ ਇਸ ਭਾਸ਼ਣ ਮੌਕੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ, ਡਾ. ਬਿੰਦੂ ਸ਼ਰਮਾ, ਡਾ. ਮਨਿੰਦਰ ਕੌਰ, ਡਾ. ਦੀਪਿਕਾ ਕੋਹਲੀ, ਡਾ. ਸਤਿੰਦਰ ਢਿੱਲੋਂ, ਡਾ. ਪੂਨਮਪ੍ਰੀਤ ਢਿੱਲੋਂ, ਡਾ. ਰਮਨ, ਪ੍ਰੋ: ਰਾਜਵਿੰਦਰ ਕੌਰ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …