ਸਮਰਾਲਾ, 27 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਰੋਪੜ ਤੋਂ ‘ਆਪ’ ਵਿਧਾਇਕ ਤੇ ਆਮ ਆਦਮੀ ਪਾਰਟੀ ਸਮਰਾਲਾ ਦੇ ਆਗੂਆਂ ਵੱਲੋਂ ਸਮਰਾਲਾ ਦੇ
ਇੱਕ ਪ੍ਰਾਈਵੇਟ ਸਕੂਲ ਵੱਲੋਂ ਕਿਤਾਬਾਂ ਅਤੇ ਵਰਦੀਆਂ `ਚ ਕੀਤੀ ਜਾ ਰਹੀ ਲੁੱਟ ਸਬੰਧੀ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੇਰੈਂਟਸ ਐਸੋਸੀਏਸ਼ਨ ਵੱਲੋਂ ਇੱਕ ਦਰਖਾਸਤ ਐਸ.ਐਸ.ਪੀ ਖੰਨਾ ਨੂੰ ਵੀ ਦਿੱਤੀ ਗਈ ਹੈ, ਪਰ ਇਸ ਦਾ ਕੋਈ ਲਾਭ ਨਹੀਂ ਹੋਇਆ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸਮਰਾਲਾ ਹਲਕਾ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਕਰਦਿਆਂ ਕਿਹਾ ਕਿ ਇਸ ਸਬੰਧੀ ਪੇਰੈਂਟਸ ਐਸੋਸੀਏਸ਼ਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਵੱਲੋਂ ਸਾਂਝੇ ਤੌਰ ਡੀ.ਐਸ.ਪੀ ਸਮਰਾਲਾ ਕੋਲ ਆਪਣੇ ਬਿਆਨ ਦਰਜ ਕਰਵਾਏ ਗਏ ਹਨ ਤੇ ਮਾਪਿਆਂ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਐਸ.ਡੀ.ਐਮ ਨੂੰ ਇੱਕ ਮੈਮੋਰੰਡਮ ਵੀ ਵੀ ਦਿੱਤਾ ਗਿਆ।ਪ੍ਰੰਤੂ ਇਸ ਮੁੱਦੇ `ਤੇ ਪ੍ਰਸਾਸ਼ਨ ਨੇ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਲੁੱਟ ਨਿਰੰਤਰ ਜਾਰੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਲੁੱਟ ਸਬੰਧੀ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਬਲਾਕ ਸਿੱਖਿਆ ਅਫਸਰ ਨੂੰ ਵੀ ਜਾਣੂ ਕਰਵਾਇਆ ਜਾ ਚੁੱਕਾ ਹੈ।ਪ੍ਰੰਤੂ ਕਿਸੇ ਨੇ ਵੀ ਸਾਰ ਲੈਣੀ ਜਰੂਰੀ ਨਹੀਂ ਸਮਝੀ।ਉਨ੍ਹਾਂ ਪ੍ਰਸਾਸ਼ਨ ਅਤੇ ਸਿੱਖਿਆ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਕੋਈ ਨੱਥ ਨਾ ਪਾਈ ਤਾਂ ਆਮ ਆਦਮੀ ਪਾਰਟੀ ਤਿੱਖਾ ਸੰਘਰਸ਼ ਛੇੜਨ ਲਈ ਮਜਬੂਰ ਹੋਵੇਗੀ।ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਮਾਛੀਵਾੜਾ, ਕੇਵਲ ਸਿੰਘ, ਕਸ਼ਮੀਰੀ ਲਾਲ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media