ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੇ
ਦਿਸ਼ਾ ਨਿਰਦੇਸ਼ਾਂ `ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿਚ ਸਾਰੇ ਪੈਰਾ ਲੀਗਲ ਵਲੰਟੀਅਰਾਂ ਨੂੰ ਪਹਿਚਾਣ ਪੱਤਰ ਜਾਰੀ ਕੀਤੇ ਗਏ ।
ਇਸ ਮੀਟਿੰਗ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਿਯੁੱਕਤ ਕੀਤੇ ਗਏ 30 ਪੈਰਾ ਲੀਗਲ ਵਲੰਟੀਅਰਾਂ ਨੇ ਹਿੱਸਾ ਲਿਆ ਅਤੇ ਆਮ ਜਨਤਾ ਨੂੰ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਰਾਹੀਂ ਲੋਕ ਹਿੱਤ `ਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media