ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ
ਦੀਆਂ ਹਦਾਇਤਾਂ ਅਨੁਸਾਰ ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਸ੍ਰੀਮਤੀ ਅਮਨਦੀਪ ਚੋਰ ਚਾਹਲ ਸਕੱਤਰ ਜਿਲ੍ਹਾ ਕਾਨੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।
ਡਾ. ਤੇਜਵਿੰਦਰ ਸਿੰਘ ਸਬ-ਜੇਲ੍ਹ,ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ।ਇਸ ਸਬੰਧ ਵਿੱਚ ਉਹਨਾਂ ਵਲੋਂ ਵਾਜ਼ਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਜਿਨ੍ਹਾਂ ਬੰਦੀਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ।ਉਹਨਾਂ ਨੇ ਬੰਦੀਆਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ ਬਾਰੇ ਵੀ ਜਾਗਰੂਕ ਕੀਤਾ ਗਿਆ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media