ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਸੁਤੰਤਰ ਕੁਮਾਰ ਐਰੀ ਡਾਇਰੈਕਟਰ
ਖੇਤੀਬਾੜੀ ਪੰਜਾਬ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਪੱਧਰ `ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਲਗਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਮਲਕੀਤ ਸਿੰਘ ਸਹਾਇਕ ਖੇਤੀ ਇੰਜੀਨੀਅਰ, ਗੁਰਦਿੱਤ ਸਿੰਘ, ਰਵਿੰਦਰ ਸਿੰਘ, ਜਤਿੰਦਰ ਕੁਮਾਰ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਡਾ. ਵਿਕਰਾਂਤ ਧਵਨ, ਹਰਪ੍ਰੀਤ ਸਿੰਘ ਡਿਪਟੀ ਪੀ.ਡੀ, ਸਮੇਤ ਸਮੂਹ ਸਟਾਫ ਹਾਜ਼ਰ ਸੀ।
ਡਾ. ਹਰਤਰਨ ਪਾਲ ਸਿੰਘ ਸਿੰਘ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ 2 ਅਪ੍ਰੈਲ ਦਿਨ ਮੰਗਲਵਾਰ ਨੂੰ ਦਾਣਾ ਮੰਡੀ ਕਾਨਵਾਂ ਬਲਾਕ ਪਠਾਨਕੋਟ ਵਿਖੇ ਲਗਾਇਆ ਜਾਵੇਗਾ।ਜਿਸ ਦਾ ਉਦਘਾਟਨ ਰਾਮਵੀਰ ਡਿਪਟੀ ਕਮਿਸ਼ਨਰ ਤੇ ਪ੍ਰਧਾਨਗੀ ਡਾ. ਪਰਮਿੰਦਰ ਸਿੰਘ ਸੰਯੁਕਤ ਨਿਰਦੇਸ਼ਕ (ਨਕਦੀ ਫਸਲਾਂ) ਕਰਨਗੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media