ਪ੍ਰੈਸ ਕਲੱਬ ਪੱਤਰਕਾਰਾਂ ਦੇ ਹਵਾਲੇ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਰੋਸ ਮੁਜ਼ਾਹਰਾ ਕਰ ਕੇ ਡੀ.ਸੀ ਦਫਤਰ ਮੂਹਰੇ
ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਦੀ ਢਿੱਲੀ ਕਾਰਗੁਜ਼ਾਰੀ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।ਅੰਮ੍ਰਿਤਸਰ ਪ੍ਰੈਸ ਕਲੱਬ ਪੱਤਰਕਾਰਾਂ ਦੇ ਹਵਾਲੇ ਕੀਤੇ ਜਾਣ ਦੀ ਮੰਗ ਕਰਦਿਆਂ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ਆਪਣਾ ਮੰਗ ਪੱਤਰ ਵੀ ਸੌਂਪਿਆ ਗਿਆ।ਜਿਸ ਵਿੱਚ ਮੰਗ ਕੀਤੀ ਗਈ ਕਿ ਪੱਤਰਕਾਰਾਂ ਦੀਆ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ।
ਵੱਡੀ ਗਿਣਤੀ `ਚ ਪੱਤਰਕਾਰ ਭਾਈਚਾਰਾ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੇ ਦਫਤਰ ਪੁੱਜਾ।ਜਿਥੇ ਪੱਤਰਕਾਰਾਂ ਨੇ ਮੰਤਰੀ ਦੇ ਨਿੱਜੀ ਸਹਾਇਕ ਬੂਆ ਸਿੰਘ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇਬਾਜ਼ੀ ਵੀ ਕੀਤੀ ।
ਡੀ.ਸੀ ਦਫਤਰ ਪਹੁੰਚ ਕੇ ਪੱਤਰਕਾਰਾਂ ਨੇ ਡੀ.ਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ।ਜਿੰਨਾਂ ਨੇ ਭਰੋਸਾ ਦਿੱਤਾ ਕਿ ਪੱਤਰਕਾਰਾਂ ਨੂੰ ਪ੍ਰੈਸ ਕੱਲਬ ਦੇਣ ਲਈ ਉਹ ਚੋਣ ਕਮਿਸ਼ਨ ਕੋਲੋਂ ਆਗਿਆ ਲੈਣਗੇ।ਜਸਬੀਰ ਸਿੰਘ ਪੱਟੀ ਨੇ ਪੱਤਰਕਾਰਾਂ ਨੂੰ ਪੈਨਸ਼ਨ ਦੇਣ ਦੇ ਕੀਤੇ ਐਲਾਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਵੀ ਕੀਤੀ।ਉਨਾਂ ਕਿਹਾ ਕਿ ਨਿਯਮਾਂ ਮੁਤਾਬਕ ਰਜਿਸਟਰਡ ਵੈਬ ਪੋਰਟਲਾਂ ਦੇ ਪੱਤਰਕਾਰਾਂ ਦੇ ਵੀ ਸਰਕਾਰੀ ਪੀਲੇ ਕਾਰਡ ਜਾਰੀ ਕੀਤੇ ਜਾਣ।ਪੱਟੀ ਨੇ ਕਿਹਾ ਕਿ ਮੰਗਾਂ ਨਾ ਮੰਨਣ `ਤੇ ਜੇਕਰ ਪੱਤਰਕਾਰ ਭਾਈਚਾਰਾ ਸਪੀਕਰ ਲਾ ਕੇ ਸਰਕਾਰ ਦਾ ਪਿੱਟ ਸਿਆਪਾ ਕਰੇਗਾ।
ਇਸ ਮੌਕੇ ਜਗਜੀਤ ਸਿੰਘ ਜੱਗਾ, ਜਸਬੀਰ ਸਿੰਘ ਭਕਨਾ, ਬਲਜੀਤ ਸਿੰਘ ਕਾਹਲੋਂ ਜੈਤੀਪੁਰ, ਭੁਪਿੰਦਰ ਸਿੰਘ ਕੱਥੂਨੰਗਲ, ਸਤਨਾਮ ਸਿੰਘ ਜੱਜ ਮਹਿਤਾ, ਜਗਦੀਸ਼ ਸਿੰਘ ਬਮਰਾਹ ਮਹਿਤਾ, ਤਰਸੇਮ ਸਿੰਘ ਸਾਧਪੁਰ, ਸੰਨੀ ਸਹੋਤਾ, ਰਾਜ਼ੇਸ਼ ਡੈਨੀ, ਵਿਜੇ ਭਸੀਨ ਛੇਹਰਟਾ, ਗੁਰਨਾਮ ਸਿੰਘ ਤਰਨ ਤਾਰਨ, ਵਿਸ਼ਾਲ ਸ਼ਰਮਾ, ਦਲਬੀਰ ਸਿੰਘ, ਗੁਰਜੰਟ ਸਿੰਘ ਭਿੰਡੀ, ਅਰਵਿੰਦਰ ਕੁਮਾਰ, ਕੁਲਦੀਪ ਸਿੰਘ, ਦਵਿੰਦਰ ਸਿੰਘ ਤਰਸਿੱਕਾ, ਸੁਖਬੀਰ ਸਿੰਘ, ਮਹਿੰਦਰਪਾਲ ਸਿੰਘ ਸੱਗੂ, ਜਤਿੰਦਰਪਾਲ ਸਿੰਘ, ਬਲਵਿੰਦਰ ਕੁਮਾਰ, ਰਾਜੇਸ਼ ਕੁਮਾਰ, ਬਲਰਾਜ ਸਿੰਘ ਵੇਰਕਾ, ਮਨਜੀਤ ਸਿੰਘ, ਸਿਮਰਜੀਤ ਸਿੰਘ ਅਜਨਾਲਾ, ਜਗਜੀਤ ਸਿੰਘ, ਦਰਸ਼ਨ ਸਿੰਘ ਚੀਚਾ, ਦਲਜੀਤ ਸਿੰਘ, ਨਰਿੰਦਰਜੀਤ ਸਿੰਘ, ਅਨੁਜ ਕੁਮਾਰ, ਵਿਜੇ ਕੁਮਾਰ ਮਜੀਠ, ਸੰਨੀ ਗਿੱਲ, ਕਸ਼ਮੀਰ ਸਿੰਘ ਸਹੋਤਾ, ਵਿਜੈ ਪੰਕਜ ਅਜਨਾਲਾ, ਮਾਸਟਰ ਅਸ਼ੋਕ ਅਜਨਾਲਾ ਆਦਿ ਵੀ ਮੌਜੂਦ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media