Saturday, October 19, 2024

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੋਪਾਲ ਚਾਵਲਾ ਨੂੰ ਕਮੇਟੀ `ਚ ਸ਼ਾਮਿਲ ਕਰਨ `ਤੇ ਜਤਾਇਆ ਇਤਰਾਜ਼

ਦਿੱਲੀ, 29 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ) ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ Manjinder Sirsaਕਮੇਟੀ (ਪੀ.ਐਸ.ਜੀ.ਐਮ.ਸੀ) ਦੇ ਗਠਨ ਦੇ ਸਮੇਂ ਵੱਖਵਾਦੀ ਆਗੂ ਗੋਪਾਲ ਸਿੱੰਘ ਚਾਵਲਾ ਨੂੰ ਸ਼ਾਮਿਲ ਕੀਤੇ ਜਾਣ ’ਤੇ ਸਖਤ ਇਤਰਾਜ਼ ਜਤਾਇਆ ਹੈ ਅਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਜੁੜੇ ਸਮਾਗਮਾਂ ਦੇ ਕੰਮਾਂ ਵਿੱਚ ਕਿਸੇ ਵੀ ਵੱਖਵਾਦੀ ਨੂੰ ਸ਼ਾਮਿਲ ਨ ਕੀਤਾ ਜਾਵੇ।
     ਇੱਥੇ ਜਾਰੀ ਬਿਆਨ ਵਿੱਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੱੰਦਰ ਸਿੰਘ ਸਿਰਸਾ ਨੇ ਕਿਹਾ ਕਿ ਭਾਂਵੇਂ 550 ਸਾਲਾਂ ਪ੍ਰਕਾਸ਼ ਪੁਰਬ ਸਮਾਗਮ ਲਈ ਨਵੀਂ ਕਮੇਟੀ ਦਾ ਗਠਨ ਸਵਾਗਤ ਲਾਇਕ ਕਦਮ ਹੈ।ਪਰ ਭਾਰਤ ਵਿੱਚ ਸਿੱਖ ਭਾਈਚਾਰੇ ਦੇ ਮੈਂਬਰ ਕਮੇਟੀ ਵਿੱਚ ਗੋਪਾਲ ਸਿੰਘ  ਚਾਵਲਾ ਨੂੰ ਸ਼ਾਮਿਲ ਕੀਤੇ ਜਾਣ ’ਤੇ ਹੈਰਾਨ ਹੈ।ਉਨ੍ਹਾਂ ਨੇ ਕਿਹਾ ਕਿ ਗੋਪਾਲ ਸਿੰਘ ਚਾਵਲਾ ਸੰਯੁਕਤ ਰਾਸ਼ਟਰ ਅਤੇ ਸੰਸਾਰ ਭਾਈਚਾਰੇ ਵੱਲੋਂ ਰੋਕ ਲਗਾਏ ਗਏ ਅੱਤਵਾਦੀ ਹਾਫੀਜ ਸਈਦ ਦਾ ਸਮਰਥਕ ਹੈ।ਉਨ੍ਹਾਂ ਨੇ ਕਿਹਾ ਕਿ ਗੋਪਾਲ ਸਿੰਘ ਚਾਵਲਾ ਨੇ ਜਨਤਕ ਤੌਰ ’ਤੇ ਭਾਰਤ ਦੇ ਖਿਲਾਫ ਹਿੰਸਾ ਕਰਨ ਦੀ ਵਕਾਲਤ ਕੀਤੀ ਹੈ ਅਤੇ ਅਜਿਹੇ ਵਿਅਕਤੀ ਨੂੰ ਜੋ ਦੋਨਾਂ ਦੇਸ਼ਾਂ ਦੇ ਰਿਸਤਿਆਂ ’ਚ ਅੜਚਨ ਪਾ ਰਿਹਾ ਹੈ, ਨੂੰ ਗੁਰੂ ਨਾਨਕ ਦੇਵ  ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦਾ ਹਿੱਸਾ ਨਹੀਂ ਹੋਣਾ ਚਾਹੀਦਾ ਹੈ, ਕਿਉਂਕਿ ਗੁਰੂ ਨਾਨਕ ਦੇਵ ਜੀ ਨੇ ਤਾਂ ਸ਼ਾਂਤੀ, ਸਦਭਾਵਨਾ ਅਤੇ ਆਪਸੀ ਪਿਆਰ ਭਾਈਚਾਰਾ ਕਾਇਮ ਰੱਖਣ ਲਈ ਸੰਸਾਰਿਕ ਪੱਧਰ ’ਤੇ ਪਰਮਾਤਮਾ ਦਾ ਸੁਨੇਹਾ ਦਿੱਤਾ ਹੈ।
    ਸਿਰਸਾ ਨੇ ਕਿਹਾ ਕਿ ਦੁਨੀਆ ਭਰ ਵਿੱਚ ਵਸਦੇ ਸਿੱਖ ਕਰਤਾਰਪੁਰ ਸਾਹਿਬ ਲਾਂਘਾ ਦੇ ਛੇਤੀ ਪੂਰਾ ਹੋਣ ਅਤੇ ਕਰਤਾਰਪੁਰ ਸਾਹਿਬ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਵੀਜ਼ਾ ਮੁਕਤ ਲਈ ਦੋਨਾਂ ਦੇਸ਼ਾਂ ਦੇ ਵੱਲ ਵੇਖ ਰਹੇ ਹਨ। ਪਰ ਬਹੁਤ ਹੀ ਬਦਕਿਸਮਤੀ ਦੀ ਗੱਲ ਹੈ ਕਿ 2 ਅਪ੍ਰੈਲ ਨੂੰ ਹੋਣ ਵਾਲੀ ਗੱਲਬਾਤ ਮੁਅੱਤਲ ਕਰ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਦੋਨਾਂ ਦੇਸ਼ਾਂ ਨੂੰ ਗੁਰੂ ਨਾਨਕ ਦੇਵ  ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧਿਤ ਸਮਾਗਮਾਂ ਤੋਂ ਜੁੜਿਆ ਕੋਈ ਵੀ ਮਸਲਾ ਛੇਤੀ ਤੋਂ ਛੇਤੀ ਸੁਲਝਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

Check Also

ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ …

Leave a Reply