Saturday, October 19, 2024

ਗੁਰੂੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਰਵਾਏ ਕਵਿਜ਼ ਮੁਕਾਬਲੇ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਰਸਾਇਣ ਵਿਭਾਗ ਵੱਲੋਂ GNDUਕੁਇਜ਼ ਮੁਕਾਬਲੇ ਕਰਵਾਏ ਗਏ।ਇਸ ਦਾ ਪ੍ਰਣਾਮ ਬਹੁਤ ਵਧੀਆ ਰਿਹਾ।ਇਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਕੰਟਰੋਲਰ ਐਗਜਾਮੀਨੇਸ਼ਂਨ ਦੇ ਡਾ. ਮਨੋਜ ਕੁਮਾਰ, ਜੀ.ਐਨ.ਡੀ.ਯੂ ਇਸ ਦੇ ਮੁੱਖ ਮਹਿਮਾਨ ਸਨ। ਇਸ ਮੌਕੇ ਮੈਂਡਲੀਵ ਸੁਸਾਇਟੀ ਦਾ ਉਦਘਾਟਨੀ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਭਵਿਖ ਵਿਚ ਅਜਿਹੇ ਲਾਭਕਾਰੀ ਅਕਾਦਮਿਕ ਅਭਿਆਸ ਲਾਗੂ ਕਰਨਾ ਹੈ, ਜਿਸ ਤੋਂ ਆਉਣ ਵਾਲੇ ਸਮੇਂ ਵਿਚ ਲਾਭ ਲਿਆ ਜਾ ਸਕੇ।
ਡਾ. ਮਨੋਜ ਕੁਮਾਰ ਨੇ ਵਿਦਿਆਰਥੀਆਂ ਦੇ ਜੋਸ਼ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਿਰਜਣਾਤਮਕ ਤੇ ਰਚਨਾਤਮਕ ਸੰਭਾਵਨਾ ਬਾਰੇ ਵਿਸਥਾਰ ਨਾਲ ਦੱਸਿਆ ਕਿ ਕਿਵੇਂ ਉਹ ਆਪਣੀਆਂ ਪ੍ਰਤਿਭਾਵਾਂ ਨੂੰ ਆਪਣੀ ਇੱਛਾ ਅਤੇ ਟੀਚਿਆਂ ਵੱਲ ਲਿਜਾ ਸਕਦੇ ਹਨ।
     ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲ ਪਾਂਧੀ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਕੋਆਰਡੀਨੇਟਰ ਡਾ. ਰੁਪਿੰਦਰਪ੍ਰੀਤ ਕੌਰ ਨੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ।ਉਹਨਾਂ ਨੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।

Check Also

ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ …

Leave a Reply