Tuesday, May 21, 2024

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਵਿਦਾਇਗੀ ਪਾਰਟੀ ਆਯੋਜਿਤ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਹੇਠ ਚਲ ਰਹੇ ਵਿੱਦਿਅਕ ਅਦਾਰੇ PUNJ2903201910ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਬੀਤੇ ਦਿਨੀਂ ਆਯੋਜਿਤ ਇਸ ਪਾਰਟੀ ’ਚ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਦੀਆਂ ਅਭੁੱਲ ਯਾਦਾਂ ਸਹਿਤ ਵਿਦਾਇਗੀ ਦਿੱਤੀ ਗਈ ਸੀ।ਵਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ’ਚ ਗਿੱਧਾ, ਡਾਂਸ, ਗੀਤ, ਸਕਿੱਟਾਂ ਆਦਿ ਰਾਹੀਂ ਵਿਦਿਆਰਥਣਾਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਕੀਤਾ।ਇਸ ਸਮੇਂ ਵੱਖ-ਵੱਖ ਤਰ੍ਹਾਂ ਦੇ ਵਿਦਿਆਰਥਣਾਂ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ’ਚ ਨਾਨ-ਮੈਡੀਕਲ ਦੀਆਂ ਵਿਦਿਆਰਥਣਾਂ ’ਚ ਪਵਨਦੀਪ ਕੌਰ ਨੇ ਮਿਸ ਫੇਅਰਵੈਲ, ਸੰਜਨਾ ਨੇ ਮਿਸ ਚਾਰਮਿੰਗ ਤੇ ਕਾਮਰਸ ਗਰੁੱਪ ਦੀ ਸੰਦੀਪ ਕੌਰ ਨੇ ਮਿਸ ਬਿਊਟੀਫ਼ੁਲ ਸਮਾਇਲ ਦਾ ਖ਼ਿਤਾਬ ਜਿੱਤਿਆ।
    ਇਸ ਮੌਕੇ ਪ੍ਰਿੰ: ਨਾਗਪਾਲ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਰਥਿਕ ਪੱਖੋਂ ਮਜ਼ਬੂਤ ਹੋਣ ਅਤੇ ਜ਼ਿੰਦਗੀ ’ਚ ਸਫ਼ਲਤਾ ਹਾਸਲ ਕਰਨ ਲਈ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ।ਉਨ੍ਹਾਂ ਕਿਹਾ ਕਿ ਕੋਈ ਮੰਜਿਲ ਦੂਰ ਨਹੀਂ ਹੁੰਦੀ, ਬੱਸ ਉਸ ਨੂੰ ਹਾਸਲ ਕਰਨ ਲਈ ਇਕ ਜੋਸ਼ ਤੇ ਜਨੂੰਨ ਚਾਹੀਦਾ ਹੈ ਅਤੇ ਜਿੰਨ੍ਹਾਂ ਦੇ ਮਨ ਸਾਫ਼ ਹਨ ਉਹ ਕਦੇ ਵੀ ਅਸਫ਼ਲਤਾ ਦੇ ਨੇੜੇ ਵੀ ਨਹੀਂ ਫੱਟਕਦੇ।ਉਨ੍ਹਾਂ ਵਿਦਿਆਰਥਣਾਂ ਦੇ ਚੰਗੇ ਭਵਿੱਖ ਲਈ ਆਪਣੀਆਂ ਸ਼ੁਭਇੱਛਾਵਾਂ ਭੇਟ ਕੀਤੀਆਂ।ਪ੍ਰੋਗਰਾਮ ਮੌਕੇ ਪ੍ਰਿੰ: ਨਾਗਪਾਲ ਨੇ ਵੱਖ-ਵੱਖ ਖੇਡਾਂ ਦੀਆਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੀ ਤਕਸੀਮ ਕੀਤੇ।ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥਣਾਂ ਮੌਜ਼ੂਦ ਸਨ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply