ਜੰਡਿਆਲਾ ਗੁਰੂ, 29 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਸਰਸਵਤੀ ਹੈਲਥ ਕਲੱਬ ਵਲੋਂ ਸ਼ੇਰੇ ਪੰਜਾਬ ਬਾਡੀ
ਬਿਲਡਿੰਗ ਨੈਸ਼ਨਲ ਚੈਪੀਅਨਸ਼ਿਪ ਮੁਕਾਬਲਾ 31 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਵਰਿੰਦਰ ਸੂਰੀ ਨੇ ਕਿਹਾ ਕਿ ਇਹਨਾਂ ਮੁਕਾਬਲਿਆ `ਚ ਬੈਚ ਪ੍ਰੈਸ, ਬਾਡੀ ਬਿਲਡਿੰਗ, ਸਟਰੈਂਥ ਬਿਲਡਿੰਗ ਅਤੇ ਬੈਸਟ ਬਾਈਸੈਪ ਆਦਿ ਦੇ ਓਪਨ ਮੁਕਾਬਲੇ ਕਰਵਾਏ ਜਾਣਗੇ।ਪਹਿਲੇ, ਦੁਸਰੇ ਤੇ ਤੀਸਰੇ ਸਥਾਨ `ਤੇ ਆਉਣ ਵਾਲੇ ਖਿਡਾਰੀਆਂ ਨੂੰ ਟਰਾਫੀਆਂ ਅਤੇ ਨਕਦ ਇਨਾਮ ਦਿੱਤੇ ਜਾਣਗੇ।ਵਰਿੰਦਰ ਸੂਰੀ ਨੇ ਕਿਹਾ ਕਿ ਜਿਸ ਤਰਾਂ ਨਸ਼ੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਚੁੱਕੇ ਹਨ, ਉਸ ਨੂੰ ਦੇਖਦਿਆਂ ਨੋਜਵਾਨਾਂ ਨੂੰ ਨਸ਼ੇ ਤਿਆਗ ਕੇ ਖੇਡਾਂ ਤੇ ਸਿਹਤ ਸੰਭਾਲ ਵੱਲ ਧਿਆਨ ਦੇਣਾ ਚਾਹੀਦਾ ਹੈ।
ਉਨਾਂ ਕਿਹਾ ਕਿ ਮੁਕਾਬਲਿਆਂ ਦੌਰਾਨ ਹਲਕਾ ਜੰਡਿਆਲਾ ਗੁਰੂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ, ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਸਲ, ਕੇ.ਐਸ ਪਾਰਸ ਜੋਤਿਸ਼ ਗੋਲਡ ਮੈਡਲਿਸਟ, ਸੁਰਜੀਤ ਸਿੰਘ ਕੰਗ ਪ੍ਰਧਾਨ ਦਾਣਾ ਮੰਡੀ ਜੰਡਿਆਲਾ ਗੁਰੂ ਆਦਿ ਵਿਸ਼ੇਸ਼ ਤੌਰ `ਤੇ ਪਹੁੰਚਣਗੇ।ਇਸ ਮੋਕੇ ਹੈਲਥ ਕਲੱਬ ਦੇ ਕੋਚ ਪ੍ਰਦੀਪ ਸੂਰੀ, ਸਾਹਿਲ, ਨਰਿੰਦਰ ਸੂਰੀ, ਡਾ. ਪਸਾਹਨ ਨਿਰਮਲ ਸਿੰਘ ਲਹੋਰੀਆ ਆਦਿ ਹਾਜ਼ਰ ਸਨ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media