Wednesday, May 27, 2026

ਨਸ਼ੇ ਦੇ ਸਮੱਗਲਰਾਂ ਨੂੰ ਕਿਸੇ ਵੀ ਕੀਮਤ `ਤੇ ਨਹੀਂ ਬਖ਼ਸ਼ਿਆ ਜਾਵੇਗਾ – ਐਮ.ਐਫ ਫਾਰੂਕੀ

 ਜ਼ਿਲ੍ਹਾ ਪੁਲਿਸ ਵਲੋਂ 12,80,600 ਨਸ਼ੀਲੀਆਂ ਗੋਲੀਆਂ ਸਣੇ 5 ਗ੍ਰਿਫ਼ਤਾਰ

ਭੀਖੀ/ਮਾਨਸਾ, 30 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਮਾਜ ਨੂੰ ਨਸ਼ਾ ਮੁਕਤ ਅਤੇ ਡਰੱਗ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਤਹਿਤ PUNJ3003201903ਅਤੇ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ 12,80,600 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ।ਇਸ ਸਬੰਧੀ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਐਮ.ਐਫ ਫਾਰੂਕੀ ਨੇ ਕਿਹਾ ਕਿ ਐਸ.ਐਸ.ਪੀ ਮਾਨਸਾ ਗੁਲਨੀਤ ਸਿੰਘ ਖੁਰਾਣਾ ਦੀ ਨਿਗਰਾਨੀ ਹੇਠ ਇਨ੍ਹਾਂ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕਰਕੇ ਫੜੇ ਗਏ ਵਿਅਕਤੀਆਂ ਵਿਰੁੱਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਉਨ੍ਹਾ ਕਿਹਾ ਕਿ ਨਸ਼ੇ ਦੇ ਸਮੱਗਲਰਾਂ ਨੂੰ ਕਿਸੇ ਵੀ ਕੀਮਤ `ਤੇ ਬਖ਼ਸ਼ਿਆ ਨਹੀਂ ਜਾਵੇਗਾ। ਆਈ.ਜੀ ਫਾਰੂਕੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਧੂ ਸਿੰਘ ਵਾਸੀ ਸਰਦੂਲਗੜ੍ਹ, ਰੂਬੀ ਸਿੰਘ, ਨਿਰਭੈ ਸਿੰਘ ਵਾਸੀ ਰੋੜੀ ਹਾਲ ਢਾਣੀ ਭੂੰਦੜ ਅਤੇ ਅਮਿਤ ਚਾਵਲਾ ਵਾਸੀ ਦਿੱਲੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਮੌਕੇ `ਤੇ ਹੀ 3,54,000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਅਤੇ ਉਨ੍ਹਾਂ ਕੋਲੋਂ ਪੁੱਛਗਿਛ ਦੌਰਾਨ ਮਿਲੀ ਜਾਣਕਾਰੀ ਦੇ ਅਧਾਰ `ਤੇ ਵੇਦ ਪ੍ਰਕਾਸ਼ ਵਾਸੀ ਨਵੀਂ ਦਿੱਲੀ ਪਾਸੋਂ 9,26,600 ਗੋਲੀਆਂ ਦੀ ਹੋਰ ਬਰਾਮਦਗੀ ਕੀਤੀ ਗਈ। ਬਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ ਵਿੱਚ 6,25,000 ਗੋਲੀਆਂ ਮਾਰਕਾ ਕੈਰੀਸੋਮਾ, 1,50,000 ਗੋਲੀਆਂ ਮਾਰਕਾ ਟਰਾਮਾਡੋਲ, 1,00,500 ਗੋਲੀਆਂ ਮਾਰਕਾ ਅਲਪ੍ਰਾਜੋਲਮ, 41, 100 ਗੋਲੀਆਂ ਮਾਰਕਾ ਨੀਟਰਾਵੈਟ ਅਤੇ 10,000 ਨਸ਼ੀਲੀਆਂ ਗੋਲੀਆਂ ਮਾਰਕਾ ਨੀਟਲੋਜ਼ਮ ਸ਼ਾਮਿਲ ਸਨ। ਨਸ਼ੀਲੀਆਂ ਗੋਲੀਆਂ ਦੀ ਇਸ ਵੱਡੀ ਖੇਪ ਨੂੰ ਬਰਾਮਦ ਕਰਨ ਵਾਲੀ ਟੀਮ ਦੀ ਹੌਂਸਲਾ ਅਫ਼ਜਾਈ ਕਰਦਿਆਂ ਆਈ.ਜੀ ਫਾਰੂਕੀ ਵੱਲੋਂ ਉਨ੍ਹਾਂ ਨੂੰ 10000/- ਦੀ ਨਕਦ ਰਾਸ਼ੀ ਨਾਲ ਸਨਮਾਨਿਆ ਅਤੇ ਸਾਰੀ ਪੁਲਿਸ ਟੀਮ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ।ਫਾਰੂਕੀ ਨੇ ਕਿਹਾ ਕਿ ਨਸ਼ੇ ਦੇ ਸਮੱਗਲਰਾਂ ਨੂੰ ਠੱਲ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਅਜਿਹੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਪੁਲਿਸ ਹਰ ਵਕਤ ਮੁਸਤੈਦ ਹੈ। ਇਸ ਮੌਕੇ ਐਸ.ਪੀ ਗੁਰਦੀਪ ਸਿੰਘ ਸੋਹੀ, ਡੀ.ਐਸ.ਪੀ ਬਠਿੰਡਾ ਜਸਪਾਲ ਸਿੰਘ, ਡੀ.ਐਸ.ਪੀ ਸਰਦੂਲਗੜ੍ਹ ਸੰਜੀਵ ਗੋਇਲ ਅਤੇ ਏ.ਐਸ.ਪੀ ਅੰਕੁਰ ਗੁਪਤਾ ਮੌਜੂਦ ਸਨ !

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply