Sunday, April 26, 2026

ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦਾ ਸਨਮਾਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱੱਗੂ) – ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ PUNJ3003201905ਸਿੰਘ ਹਿੱਤ, ਸੀਨੀਅਰ ਮੀਤ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਰਣਜੀਤ ਕੌਰ, ਜਨਰਲ ਸਕੱਤਰ ਮਹਿੰਦਰ ਸਿੰਘ ਢਿੱਲੋਂ ਆਦਿ ਦੇ ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਪਹੁੰਚਣ `ਤੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਹੋਰਨਾਂ ਮੈਂਬਰਾਂ ਵਲੋਂ ਉਹਨਾਂ ਦਾ ਸਨਮਾਨ ਕੀਤਾ ਗਿਆ।ਚੇਅਰਮੈਨ ਸੀ.ਕੇ.ਡੀ ਸਕੂਲਜ਼ ਭਾਗ ਸਿੰਘ ਅਣਖੀ ਨੇ ਆਏ ਮਹਿਮਾਨਾਂ ਨੂੰ 1902 ਤੋਂ ਸਥਾਪਿਤ ਚੀਫ ਖਾਲਸਾ ਦੀਵਾਨ ਦੇ ਸ਼ਾਨਦਾਰ ਇਤਿਹਾਸ ਤੇ ਇਸ ਦੇ ਵਿਦਿਅਕ, ਸ਼ਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਅਹਿਮ ਯੋਗਦਾਨ ਬਾਰੇ ਜਾਣਕਾਰੀ ਦਿੱਤੀ।ਪ੍ਰਧਾਨ ਨਿਰਮਲ ਸਿੰਘ ਨੇ ਅਜੋਕੇ ਸਮੇਂ `ਚ ਸਾਰੀਆਂ ਸਿੱਖ ਸੰਸਥਾਵਾਂ ਅਤੇ ਸਿੱਖ ਜੱਥੇਬੰਦੀਆਂ ਨੂੰ ਸਿੱਖੀ ਪ੍ਰਚਾਰ ਪ੍ਰਸਾਰ ਕਰਨ ਲਈ ਤੇ ਸਿੱਖਾਂ ਦੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ `ਤੇ ਅਵਾਜ ਬੁਲੰਦ ਕਰਨ ਅਤੇ ਕੌਮ ਦੀ ਚੜਦੀ ਕਲਾ ਲਈ ਇਕੱਜੁਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਆਏ ਦਿਨ ਸਿੱਖਾਂ `ਤੇ ਵੱਧ ਰਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ ਹਨ।ਦੇਸ਼ਾਂ-ਵਿਦੇਸ਼ਾਂ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰਾਂ ਵੀ ਠੋਸ ਕਦਮ ਚੁੱਕਣ।ਪ੍ਰਧਾਨ ਤਖਤ ਸ੍ਰੀ ਪਟਨਾ ਸਾਹਿਬ ਅਵਤਾਰ ਸਿੰਘ ਹਿੱਤ ਨੇ ਖਾਲਸਾਈ ਅਖੰਡਤਾ ਤੇ ਏਕਤਾ ਲਈ ਇਕ ਪਲੇਟਫਾਰਮ ਦੇ ਇਕੱਠੇ ਹੋ ਕੇ ਕੰਮ ਕਰਨ ਦੀ ਹਾਮੀ ਭਰੀ।ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਚਲਾਈਆਂ ਗਈਆਂ ਸਕਾਲਰਸ਼ਿਪ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਲਈ ਹਰ ਸਕੂਲ ਵਿੱਚ ਸੰਪਰਕ ਸੈਲ ਖੋਲਣ ਦਾ ਵੀ ਨਿਰਣਾ ਲਿਆ ਗਿਆ।ਮੀਤ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਰਣਜੀਤ ਕੌਰ ਨੇ ਇਸ ਨੇਕ ਕੰਮ ਵਿੱਚ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
     ਚੀਫ ਖਾਲਸਾ ਦੀਵਾਨ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਸਿੱਖ ਪਨੀਰੀ ਨੂੰ ਅਪਣੇ ਅਮੀਰ ਵਿਰਸੇ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲਿਆ ਦੀ ਲੋੜ `ਤੇ ਜ਼ੋਰ  ਦਿੱਤਾ।ਆਨਰੇਰੀ ਸਕੱਤਰ ਐਜੂਕੇਸ਼ਨ ਕਮੇਟੀ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪਕਾਸ਼ ਪੁਰਬ ਮੌਕੇ 27-29 ਸਤੰਬਰ ਨੂੰ ਆਯੋਜਿਤ ਹੋਣ ਵਾਲੀ 67ਵੀਂ ਵਿਸ਼ਵ ਸਿੱਖ ਐਜੂਕੇਸ਼ਨ ਕਾਨਫਰੰਸ ਨੂੰ ਸਿੱਖੀ ਸ਼ਾਨ ਤੇ ਜਾਹੋ ਜਲਾਲ ਨਾਲ ਯਾਦਗਾਰੀ ਬਣਾਉਣ ਲਈ ਸਰਬ ਸਾਂਝੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਅਤੇ ਪ੍ਰਵਾਨ ਚੜਾਉਣ ਦੀ ਤਜਵੀਜ਼ ਰੱਖੀ।
 ਇਸ ਮੌਕੇ ਚੀਫ ਖਾਲਸਾ ਦੀਵਾਨ ਸਰਪ੍ਰਸਤ ਰਾਜਮੋਹਿੰਦਰ ਸਿੰਘ ਮਜੀਠਾ, ਐਡੀਸ਼ਨਲ ਸਕੱਤਰ ਅਵਤਾਰ ਸਿੰਘ, ਸੁਖਜਿੰਦਰ ਸਿੰਘ ਪਿ੍ਰੰਸ, ਹਰੀ ਸਿੰਘ, ਵਰਿਆਮ ਸ਼ਿੰਘ, ਜਸਪਾਲ ਸਿੰਘ ਢਿੱੋਲੋਂ, ਭੁਪਿੰਦਰ ਸਿੰਘ ਸੇਠੀ, ਗੁਰਪ੍ਰੀਤ ਸਿੰਘ ਸੇਠੀ, ਜਤਿੰਦਰਵੀਰ ਸਿੰਘ, ਡਾ: ਧਰਮਵੀਰ ਸਿੰਘ ਅਤੇ ਹੋਰ ਮੈਂਬਰਾਨ ਮੌਜੂਦ ਸਨ।  

 

 

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply