Wednesday, July 30, 2025
Breaking News

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕੇ ਵਾਰ ਅਲਾਟਮੈਂਟ ਲਈ ਰੈਂਡੇਮਾਈਜ਼ੇਸ਼ਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ’ਚ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ PUNJ3003201908ਦੀ ਵਿਧਾਨ ਸਭਾ ਹਲਕਾ ਵਾਰ ਰੈਂਡੇਮਾਈਜ਼ੇਸ਼ਨ ਕੀਤੀ ਗਈ।ਐਸ.ਡੀ.ਐਮ ਮਜੀਠਾ ਸ਼੍ਰੀਮਤੀ ਪੱਲਵੀ ਚੌਧਰੀ ਦੀ ਅਗਵਾਈ ’ਚ ਕੀਤੀ ਗਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
    ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ’ਚ 2028 ਚੋਣ ਬੂਥ ਬਣਾਏ ਗਏ ਹਨ, ਜਿਨ੍ਹਾਂ ’ਤੇ ਇਸ ਵਾਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀ ਵੀ ਪੈਟ ਵੀ ਜੋੜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਪਹਿਲੇ ਪੜਾਅ ਦੀ ਰੈਂਡੇਮਾਈਜ਼ੇਸ਼ਨ ’ਚ ਪੋਲਿੰਗ ਬੂਥਾਂ ਦੀ ਗਿਣਤੀ ਦੇ ਬਰਾਬਰ ਈ.ਵੀ.ਐਮ `ਤੇ ਵੀ.ਵੀ.ਪੀ.ਏ.ਟੀ ਤੋਂ ਇਲਾਵਾ 15 ਫ਼ੀਸਦੀ ਸੀ.ਯੂ, 15 ਫ਼ੀਸਦੀ ਬੀ.ਯੂ, 20 ਫ਼ੀਸਦੀ ਵੀ.ਵੀ.ਪੀ.ਏ.ਟੀ ਹੋਰ ਰਾਖਵੇਂ ਵੀ ਕੀਤੇ ਗਏ ਹਨ ਜੋ ਕਿ ਕਿਸੇ ਯੂਨਿਟ ਦੇ ਖਰਾਬ ਹੋਣ ਦੀ ਸੂਰਤ ’ਚ ਵਰਤੇ ਜਾ ਸਕਣਗੇ।
    ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਐਨ.ਆਈ.ਸੀ ਵਿਖੇ ਕੀਤੀ ਗਈ ਰੈਂਡੇਮਾਈਜ਼ੇਸ਼ਨ ਦੀ ਪ੍ਰਕਿਰਿਆ ਤੋਂ ਬਾਅਦ ਜ਼ਿਲ੍ਹੇ ’ਚ ਰੱਖੀਆ ਹੋਈਆਂ ਈ.ਵੀ.ਐਮ. ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਆਪੋ-ਆਪਣੇ ਤਿਆਰ ਕੀਤੇ ਗਏ ਸਟਰਾਂਗ ਰੂਮਾਂ ’ਚ ਤਬਦੀਲ ਕਰ ਲਏ ਜਾਣਗੇ ਅਤੇ 19 ਮਈ ਨੂੰ ਲੋਕ ਸਭਾ ਚੋਣ ਦੇ ਮਤਦਾਨ ਦੇ ਮੱਦੇਨਜ਼ਰ 18 ਮਈ ਨੂੰ ਇਨ੍ਹਾਂ ਥਾਵਾਂ ਤੋਂ ਹੀ ਚੋਣ ਪਾਰਟੀਆਂ ਨੂੰ ਸੌਂਪੀਆਂ ਜਾਣਗੀਆਂ।
    ਇਸ ਮੌਕੇ ਮੌਜੂਦ ਰਾਜਨੀਤਿਕ ਨੁਮਾਇੰਦਿਆਂ ਨੂੰ ਈ.ਵੀ.ਐਮ ਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੀ ਕਾਗਗੁਜ਼ਾਰੀ ਬਾਰੇ ਨੋਡਲ ਅਫ਼ਸਰ ਵਲੋ ਈ.ਵੀ.ਐਮ ਪ੍ਰਦਰਸ਼ਿਤ ਕੀਤੀਆਂ ਗਈਆਂ।ਰਾਜਨੀਤਕ ਪਾਰਟੀਆਂ ਨੂੰ ਦੱਸਿਆ ਕਿ ਵੀ.ਵੀ.ਪੀ.ਏ.ਟੀ’ਚ ਪਾਈ ਗਈ ਵੋਟ ਨੂੰ 7 ਸਕਿੰਟ ਤੱਕ ਸਕ੍ਰੀਨ ’ਤੇ ਦੇਖਿਆ ਜਾ ਸਕਦਾ ਹੈ।
    ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਜਿਲਾ੍ਹ ਸੂਚਨਾ ਅਧਿਕਾਰੀ, ਚੋਣ ਕਾਨੰੂਨਗੋ ਰਜਿੰਦਰ ਸਿੰਘ ਤੇ ਮੈਡਮ ਮਿਨਕਾਸ਼ੀ ਸਹਾਇਕ ਸੂਚਨਾ ਅਫਸਰ ਵੀ ਮੌਜੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply