ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖਾਲਸਾ ਨਰਸਿੰਗ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਬਾਰੇ ਜਾਗਰੂਕ ਕਰਨ ਲਈ ਇਕ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਸਹਾਇਕ ਨੋਡਲ ਅਫਸਰ-ਕਮ-ਸੀ.ਡੀ.ਪੀ.ਓ ਸ੍ਰੀਮਤੀ ਮੀਨਾ ਦੇਵੀ ਨੇ ਵਿਦਿਆਰਥੀਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ।
ਮੀਨਾ ਦੇਵੀ ਨੇ ਕਿਹਾ ਕਿ ਹਰੇਕ ਵੋਟਰ ਨੂੰ ਆਪਣੇ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਤੁਹਾਡੀਆਂ ਵੋਟਾਂ ਸਦਕਾ ਹੀ ਦੇਸ਼ ਵਿੱਚ ਚੁਣੀ ਗਈ ਸਰਕਾਰ ਰਾਜ ਕਰਦੀ ਹੈ।ਲੋਕਤੰਤਰ ਵਿੱਚ ਇੱਕ ਇੱਕ ਵੋਟ ਕੀਮਤੀ ਹੁੰਦੀ ਹੈ ਅਤੇ ਸਾਨੂੰ ਆਪਣੀ ਵੋਟ ਨੁੰੂ ਅਜਾਈਂ ਨਹੀਂ ਜਾਣ ਦੇਣਾ ਚਾਹੀਦਾ।ਹਰੇਕ ਵੋਟਰ ਨੂੰ ਆਪਣੇ ਵੋਟ ਦਾ ਹੱਕ ਪਹਿਚਾਨਣਾ ਚਾਹੀਦਾ ਹੈ ਅਤੇ ਵੋਟ ਜਰੂਰ ਪਾਉਣੀ ਚਾਹੀਦੀ ਹੈ।ਵਿਦਿਆਰਥੀਆਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਸਹੁੰ ਵੀ ਚੁਕਾਈ ਗਈ।
ਵਿਦਿਆਰਥੀਆਂ ਵੱਲੋਂ ਵੋਟ ਦੇ ਹੱਕ ਸਬੰਧੀ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ।ਜਿਸ ਵਿੱਚ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਵਿੱਚ ਵੋਟ ਦਾ ਹੱਕ ਪਹਿਚਾਣੋ, ਹਰੇਕ ਵੋਟ ਕੀਮਤੀ ਹੈ, ਵੋਟਰ ਜਾਗੋ ਦੀਆਂ ਤਖਤੀਆਂ ਹੱਥਾਂ ਵਿੱਚ ਫੜ ਕੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ।
ਇਸ ਮੌਕੇ ਸੈਕਸ਼ਨ ਅਫਸਰ ਸ਼ਖੀ ਸੁਮਨ, ਮਾਸਟਰ ਅਵਤਾਰ ਸਿੰਘ ਬੀ.ਐਲ.ਓ ਪਰਮਜੀਤ ਸਿੰਘ, ਦੀਪਕ ਕੁਮਾਰ ਅਤੇ ਖਾਲਸਾ ਨਰਸਿੰਗ ਕਾਲਜ ਦੀ ਪਿ੍ਰੰਸੀਪਲ ਡਾ: ਕੰਵਲਜੀਤ ਕੌਰ ਵੀ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …